07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਫ਼ਰੀਦਕੋਟ, 11 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਨਸ਼ੀਲੇ ਪਾਊਡਰ ਤੇ ਕੰਪਿਊਟਰ ਕੰਡੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ, ਫ਼ਰੀਦਕੋਟ ਮੌਜੂਦ ਸਨ ਤਾਂ ਗੋਦਾਮ ਦੀ ਕੰਧ ਨਾਲ ਖੜੇ ਗੁਰਸਾਹਿਬ ਸਿੰਘ ਕਾਕਾ ਪੁੱਤਰ ਗੁਰਬਾਜ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ, ਇਕ ਛੋਟਾ ਕੰਪਿਊਟਰ ਕੰਡਾ, ਦਸ ਰੁਪਏ ਦਾ ਅੱਧ ਜਲਿਆ ਨੋਟ ਅਤੇ ਇਕ ਲਾਈਟਰ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 7 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
Ad Position 24