ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਬਿਨਾਂ ਛੱਤ ਤੋਂ ਰਹਿ ਰਹੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਰਹੇ ਹਨ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਪਿਛਲੇ ਸਾਲ ਬਾਰਿਸ਼ਾਂ ਦਰਮਿਆਨ ਪਿੰਡ ਮਾਨ ਸਿੰਘ ਵਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦਾ ਨੁਕਸਾਨ ਹੋਇਆ ਸੀ ਅਤੇ ਉਹ ਬਿਨਾਂ ਛੱਤ ਤੋਂ ਦਿਨ ਕੱਟਣ ਲਈ ਮਜ਼ਬੂਰ ਸਨ | ਇਨ੍ਹਾਂ ਪਰਿਵਾਰਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਟੀਮ ਰਾਹੀਂ ਡਾ. ਓਬਰਾਏ ਨੂੰ ਮਕਾਨ ਬਣਾ ਕੇ ਦੇਣ ਲਈ ਬੇਨਤੀ ਪੱਤਰ ਭੇਜੇ ਗਏ ਸਨ | ਇਨ੍ਹਾਂ ਪਰਿਵਾਰਾਂ ਦੇ ਹਾਲਾਤਾਂ ਨੂੰ ਦੇਖਦਿਆਂ ਡਾ. ਓਬਰਾਏ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਬਹੁਤ ਹੀ ਜਲਦੀ ਇਨ੍ਹਾਂ ਪਰਿਵਾਰਾਂ ਦੇ ਮਕਾਨ ਸ਼ੂਰੂ ਕਰ ਦਿੱਤੇ ਜਾਣਗੇ | ਲੋੜਵੰਦਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਲਾ ਖੱਪਿਆਂਵਾਲੀ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉਪ ਸਿੱਖਿਆ ਅਫ਼ਸਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ |