ਸ੍ਰੀ ਮੁਕਤਸਰ ਸਾਹਿਬ, 11 ਜੂਨ (ਹਰਮਹਿੰਦਰ ਪਾਲ)-ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਅੱਜ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਵਿਚ ਐੱਸ.ਆਈ.ਆਰ. ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਸੈਂਬਲੀ ਲੇਵਲ ਮਾਸਟਰ ਟਰੇਨਰ ਦੀ ਸਿਖਲਾਈ ਕਰਵਾਈ ਗਈ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐੱਸ.ਆਈ.ਆਰ. ਨਾਲ ਸੰਬੰਧਿਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿ੍ਹਆ ਜਾਣਾ ਹੈ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮਕਸਦ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਐੱਸ.ਆਈ.ਆਰ. ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਹਰਬੰਸ ਸਿੰਘ ਇਲੈਕਸ਼ਨ ਤਹਿਸੀਲਦਾਰ, ਸੌਰਵ ਜੈਨ ਇਲੈਕਸ਼ਨ ਕਾਨੂੰਨਗੋ ਵੀ ਮੌਜੂਦ ਸਨ |