06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੋਗਾ ਪੁਲਿਸ ਵਲੋਂ 504 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਸਮੇਤ ਤਸਕਰ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮੋਗਾ, 11 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ਼ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਇਕ ਨਸ਼ਾ ਤਸਕਰ ਨੂੰ 504 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ਼ ਸਿੰਘ ਚਾਹਲ ਨੇ ਦੱਸਿਆ ਕਿ ਡੀ.ਐਸ.ਪੀ. ਧਰਮਕੋਟ ਸੁਖਵਿੰਦਰ ਸਿੰਘ ਦੀ ਸੁਪਰਵੀਜਨ ਹੇਠ ਥਾਣਾ ਮਹਿਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਦੀ ਅਗਵਾਈ ਵਿਚ ਜਦ ਸਹਾਇਕ ਥਾਣੇਦਾਰ ਨਾਹਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੇ ਦੌਰਾਨ ਪਿੰਡ ਮਹਿਣਾ ਦੇ ਬੱਸ ਸਟੈਂਡ ਤੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮਨਜਿੰਦਰ ਸਿੰਘ ਉਰਫ਼ ਕਾਲੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਰੌਲੀ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਉਹ ਕਾਲੇ ਰੰਗ ਦੀ ਕਿੱਟ ਬੈਗ ਲੈ ਕੇ ਪਿੰਡ ਤਲਵੰਡੀ ਭੰਗੇਰੀਆਂ ਨੂੰ ਜਾਂਦੇ ਰਸਤੇ ਆਰ ਪੀ ਭੱਠੇ ਕੋਲ ਖੜ੍ਹਾ ਹੈ | ਮਿਲੀ ਸੂਚਨਾ ਦੇ ਆਧਾਰ ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਨਸ਼ਾ ਤਸਕਰ ਨੂੰ 504 ਗ੍ਰਾਮ ਹੈਰੋਇਨ ਅਤੇ ਇਕ ਨਜਾਇਜ਼ ਪਿਸਟਲ ਤੇ ਪੈਂਤੀ ਹਜ਼ਾਰ ਦੀ ਡਰੱਗ ਮਨੀ ਸਮੇਤ ਕਾਬੂ ਕਰ ਲਿਆ ਅਤੇ ਉਸ ਖ਼ਿਲਾਫ਼ ਥਾਣਾ ਮਹਿਣਾ ਵਿਖੇ ਅੰਡਰ ਸੈਕਸ਼ਨ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਇਸ ਸਬੰਧੀ ਡੀ.ਐਸ.ਪੀ. ਧਰਮਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਦਾ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਹੈ ਅਤੇ ਉਸ ਨੇ ਮੰਨਿਆਂ ਕਿ ਬਰਾਮਦ ਹੋਈ ਹੈਰੋਇਨ ਉਸ ਨੇ ਲਵਪ੍ਰੀਤ ਸਿੰਘ ਉਰਫ਼ ਲਵ ਵਾਸੀ ਧਮੋਟ ਜ਼ਿਲ੍ਹਾ ਖੰਨਾ ਦੇ ਕਹਿਣ ਤੇ ਇਕ ਅਣਪਛਾਤੇ ਵਿਅਕਤੀ ਤੋਂ ਲਈ ਸੀ ਅਤੇ ਇਸ ਨੂੰ ਲੈ ਕੇ ਵੀ ਜੁਰਮ ਵਾਧਾ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਿੰਨੀ ਬੱਸ ਓਪਰੇਟਰ ਐਸੋਸੀਏਸ਼ਨ ਦਾ ਵਫ਼ਦ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ ਅਗਲੀ ਖ਼ਬਰ ਪੰਜਾਬ ਭਵਨ ਵਲੋਂ ਪ੍ਰਸਿੱਧ ਲੇਖਕ ਸੁਰਿੰਦਰ ਕੈਲੇ ਅਤੇ ਡਾ. ਸਾਧੂ ਰਾਮ ਲੰਗੇਆਣਾ ਦੀਆਂ ਪੁਸਤਕਾਂ ਲੋਕ ਅਰਪਣ ਕੀਤੀਆਂ <br...
Ad Position 24