06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਮਿੰਨੀ ਬੱਸ ਓਪਰੇਟਰ ਐਸੋਸੀਏਸ਼ਨ ਦਾ ਵਫ਼ਦ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਮਿੰਨੀ ਬੱਸ ਓਪਰੇਟਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਦੀ ਰਹਿਨੁਮਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਇਕੱਠੇ ਹੋ ਕੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੈਕਟਰੀਏਟ ਵਿਖੇ ਮਿਲੇ | ਇਸ ਮੌਕੇ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨੇ ਓਪਰੇਟਰਾਂ ਦੇ ਨਾਲ ਮੰਤਰੀ ਨੂੰ ਟਰਾਂਸਪੋਰਟ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਦਿੱਤੀ | ਆਗੂਆਂ ਨੇ ਰੋਜ਼ਾਨਾ ਦੀਆਂ ਸਮੱਸਿਆਵਾਂ ਵੱਲ ਮੰਤਰੀ ਦਾ ਧਿਆਨ ਦੁਆਇਆ ਜਿਨ੍ਹਾਂ ਨੇ ਇਨ੍ਹਾਂ ਸਭ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਵਿਸ਼ਵਾਸ ਦੁਆਇਆ | ਮੀਟਿੰਗ ਵਿਚ ਹਰਬੰਸ ਸਿੰਘ ਧਾਲੀਵਾਲ ਪ੍ਰਧਾਨ ਵਲੋਂ ਮੰਗ ਪੱਤਰ ਪੇਸ਼ ਕੀਤਾ ਗਿਆ | ਇਸ ਮੌਕੇ ਚੇਅਰਮੈਨ ਹਰਦੀਪ ਸਿੰਘ ਮਾਛੀਕੇ, ਇਕਬਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਸੰਘਾ ਮੀਤ ਪ੍ਰਧਾਨ, ਜਗਮੋਹਨ ਸਿੰਘ ਮੁੱਖ ਸਲਾਹਕਾਰ, ਪ੍ਰਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਸੀਰ ਸਿੰਘ ਸਮਾਧ ਭਾਈ, ਕਰਤਾਰ ਸਿੰਘ ਮੀਤ ਪ੍ਰਧਾਨ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਦਿਵਯਾ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਪਤਾਹਿਕ ਸਤਿਸੰਗ <br/> ਅਗਲੀ ਖ਼ਬਰ ਮੋਗਾ ਪੁਲਿਸ ਵਲੋਂ 504 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਸਮੇਤ ਤਸਕਰ ਕਾਬੂ
Ad Position 24