05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿੰਡ ਧੱਲੇਕੇ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਤੇ ਸੁੰਦਰ ਲਿਖਾਈ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਗੁਰਪ੍ਰੀਤ ਸਿੰਘ ਬਮਰਾ ਨੇ ਦੱਸਿਆ ਕਿ ਚਾਰ ਰੋਜ਼ਾ ਗੁਰਮਤਿ ਤੇ ਸੁੰਦਰ ਲਿਖਾਈ ਕੈਂਪ ਜੋ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਭਾਈ ਗੁਰਸੇਵਕ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਸੁੱਖ ਸਾਗਰ ਸਾਹਿਬ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ, ਉਸ ਦੇ ਸਫਲਤਾ ਪੂਰਵਕ ਨੇਪਰੇ ਚੜ੍ਹਨ 'ਤੇ ਜਿੱਥੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਉੱਥੇ ਆਏ ਅਧਿਆਪਕ ਸਾਹਿਬਾਨਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਤੇ ਤੋਹਫ਼ੇ ਦਿੱਤੇ ਗਏ | ਇਸ ਮੌਕੇ ਤਰਸੇਮ ਸਿੰਘ ਰੱਤੀਆਂ ਮੈਂਬਰ ਸ਼੍ਰੋਮਣੀ ਕਮੇਟੀ ਤੇ ਪਰਮਜੋਤ ਸਿੰਘ ਪ੍ਰਧਾਨ ਖ਼ਾਲਸਾ ਸੇਵਾ ਸੁਸਾਇਟੀ ਰਜਿ: ਮੋਗਾ ਵਲੋਂ ਭਾਈ ਗੁਰਸੇਵਕ ਸਿੰਘ ਧੱਲੇਕੇ ਦਾ ਧਾਰਮਿਕ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਰਣਜੀਤ ਸਿੰਘ ਸੋਹਣ, ਮਾਸਟਰ ਗੁਰਪ੍ਰੀਤ ਸਿੰਘ, ਮਾਸਟਰ ਬੂਟਾ ਸਿੰਘ, ਰੁਪਿੰਦਰ ਸਿੰਘ, ਪਵਨਦੀਪ ਸਿੰਘ, ਸੁਖਮੰਦਰ ਕੌਰ ਨੇ ਆਪਣੀ ਕਲਾ ਨਾਲ ਬੱਚਿਆਂ ਨੂੰ ਅਣਮੁੱਲੇ ਗੁਣ ਸਿਖਾਏ | ਇਸ ਮੌਕੇ ਗੁਰਪ੍ਰੀਤ ਸਿੰਘ ਜੌਹਲ, ਗੁਰਚਰਨ ਸਿੰਘ, ਗੁਰਜੰਟ ਸਿੰਘ, ਪਰਵਿੰਦਰ ਸਿੰਘ, ਕਿਰਨਦੀਪ ਸਿੰਘ, ਈਸ਼ਵਰ ਸਿੰਘ, ਰਾਮ ਸਿੰਘ, ਵਿਨੋਦ ਸਿੰਘ, ਜੋਧ ਸਿੰਘ, ਰਤਨ ਸਿੰਘ, ਹਰਜੀਤ ਸਿੰਘ, ਨਿਰਵੈਰ ਸਿੰਘ, ਗੁਰਸੇਵਕ ਸਿੰਘ ਰੱਤੀਆਂ, ਕਿਸਾਨ ਆਗੂ ਦਲਜੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਣਸੀਂਹ ਕਲਾਂ ਦੀ ਸ਼ਮਸ਼ਾਨਘਾਟ ਲਈ ਵਿਧਾਇਕ ਨੇ ਦਿੱਤਾ ਚੈੱਕ •ਵਿਕਾਸ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ ਅਗਲੀ ਖ਼ਬਰ ਖੱਤਰੀ ਸਭਾ ਨੇ ਮਰਿਦੁਲਾ ਮੱਕੜ ਦੇ ਕੌਂਸਲਰ ਬਣਨ 'ਤੇ ਉਨ੍ਹਾਂ ਦੇ ਪਤਨੀ ਰਮਨ ਮੱਕੜ ਨੂੰ ਕੀਤਾ ਸਨਮਾਨਿਤ
Ad Position 24