04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ਼੍ਰੋਮਣੀ ਅਕਾਲੀ ਦਲ (ਬ) ਟਕਸਾਲੀ ਆਗੂਆਂ ਦੀ ਪੂਰੀ ਕਦਰ ਕਰਦਾ ਹੈ : ਬਰਾੜ/ਸਿੱਧੂ/ਰਾਜੂ

ਬਾਜਾਖਾਨਾ, 3 ਸਤੰਬਰ (ਜਗਦੀਪ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਆਪਣੇ ਟਕਸਾਲੀ ਆਗੂਆਂ ਦੀ ਪੂਰੀ ਕਦਰ ਕਰਦਾ ਹੈ ਅਤੇ ਸਮਾਂ ਆਉਣ ’ਤੇ ਉਨ੍ਹਾਂ ਨੂੰ ਉੱਚ ਅਹੁਦਿਆਂ ਨਾਲ ਨਿਵਾਜਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੈਂਡ ਮਾਰਗੇਜ਼ ਬੈਂਕ ਜੈਤੋ ਦੇ ਸਾਬਕਾ ਚੇਅਰਮੈਨ ਅਤੇ ਡੋਡ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਟਕਸਾਲੀ ਅਕਾਲੀ ਆਗੂ ਪਰਗਟ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ ਝੱਖੜਵਾਲਾ ਤੇ ਓਮਰਸੀਰ ਸਿੰਘ ਰਾਜੂ ਯੂ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਾਜਾਖਾਨਾ, 3 ਸਤੰਬਰ (ਜਗਦੀਪ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਆਪਣੇ ਟਕਸਾਲੀ ਆਗੂਆਂ ਦੀ ਪੂਰੀ ਕਦਰ ਕਰਦਾ ਹੈ ਅਤੇ ਸਮਾਂ ਆਉਣ ’ਤੇ ਉਨ੍ਹਾਂ ਨੂੰ ਉੱਚ ਅਹੁਦਿਆਂ ਨਾਲ ਨਿਵਾਜਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੈਂਡ ਮਾਰਗੇਜ਼ ਬੈਂਕ ਜੈਤੋ ਦੇ ਸਾਬਕਾ ਚੇਅਰਮੈਨ ਅਤੇ ਡੋਡ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਟਕਸਾਲੀ ਅਕਾਲੀ ਆਗੂ ਪਰਗਟ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ ਝੱਖੜਵਾਲਾ ਤੇ ਓਮਰਸੀਰ ਸਿੰਘ ਰਾਜੂ ਯੂ.ਪੀ. ਵਾਲਾ ਨੇ ਬਾਜਾਖਾਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਸਮੁੱਚੀ ਸੀਨੀਅਰ ਲੀਡਰਸ਼ਿਪ ਜਿੰਨ੍ਹਾਂ ’ਚ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਅਬਜ਼ਰਵਰ ਬਲਕਾਰ ਸਿੰਘ ਬਰਾੜ ਗੋਨਿਆਣਾਂ ਮੰਡੀ ਦੇ ਅਤਿ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਕਦਰ ਕਰਦਿਆਂ ਪਰਗਟ ਸਿੰਘ ਬਰਾੜ ਨੂੰ ਮੈਂਬਰ ਜਰਨਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਬਾਦਲ, ਦਰਸ਼ਨ ਸਿੰਘ ਸਿੱਧੂ ਝੱਖੜਵਾਲਾ ਨੂੰ ਪਾਰਟੀ ਦਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਅਤੇ ਓਮਰਸੀਰ ਸਿੰਘ ਰਾਜੂ ਯੂ.ਪੀ. ਵਾਲਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕਰਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅਹੁਦੇ ਦੀ ਮਰਿਯਾਦਾ ਨੂੰ ਕਾਇਮ ਰੱਖਦਿਆਂ ਪਾਰਟੀ ਦੀ ਮਜ਼ਬੂਤੀ ਲਈ ਸਖਤ ਮਿਹਨਤ ਕਰਨਗੇ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਯਾਦਵਿੰਦਰ ਸਿੰਘ ਜ਼ੈਲਦਾਰ, ਸਰਕਲ ਬਾਜਾਖਾਨਾ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਭੁਪਿੰਦਰ ਸਿੰਘ ਲਾਲੀ ਬਾਦਲ, ਸਾਬਕਾ ਚੇਅਰਮੈਨ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਰਿੰਦਰ ਸਿੰਘ ਵੜਿੰਗ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਪ੍ਰਧਾਨ ਸ਼੍ਰੋੋਮਣੀ ਅਕਾਲੀ ਦਲ ਬਾਦਲ ਸਰਕਲ ਬਾਜਾਖਾਨਾ, ਗੁਰਜੰਟ ਸਿੰਘ ਬਰਾੜ, ਜਗਰੂਪ ਸਿੰਘ ਬਰਾੜ ਸਾਬਕਾ ਸਰਪੰਚ ਘਣੀਆ, ਜਗਦੀਪ ਸਿੰਘ ਮਾਨ, ਸੁਖਚੈਨ ਸਿੰਘ ਮਾਨ, ਰਾਜਿੰਦਰ ਸਿੰਘ ਬਰਾੜ ਘਣੀਆਂ, ਜਗਸੀਰ ਸਿੰਘ ਸੀਰਾ ਢਿੱਲੋਂ ਬਾਜਾਖਾਨਾ, ਕੁਲਦੀਪ ਸਿੰਘ ਫ਼ੌਜੀ ਢਿੱਲੋਂ ਪ੍ਰਧਾਨ ਯੂਥ ਵਿੰਗ ਸਰਕਲ ਬਾਜਾਖਾਨਾ, ਸਰਬਜੀਤ ਸਿੰਘ ਬਰਾੜ ਪ੍ਰਧਾਨ, ਗਗਨਦੀਪ ਸਿੰਘ ਬਰਾੜ ਇਕਾਈ ਪ੍ਰਧਾਨ, ਪਵਨਦੀਪ ਸਿੰਘ ਪਵਨਾ ਢਿੱਲੋਂ, ਧੀਰਾ ਢਿੱਲੋਂ, ਲੱਖਾ ਢਿੱਲੋਂ, ਲੱਖਾ ਬਰਾੜ, ਗੁਰਜਿੰਦਰ ਸਿੰਘ ਬਰਾੜ, ਬੱਬੂ ਬਰਾੜ, ਅਮਨਦੀਪ ਸਿੰਘ ਮੰਨੂੰ ਵਾੜਾ ਭਾਈ ਕਾ, ਬੀਬੀ ਜਸਮੇਲ ਕੌਰ ਸਾਬਕਾ ਸਰਪੰਚ, ਸਾਬਕਾ ਸਰਪੰਚ ਜਸਮੇਲ ਸਿੰਘ, ਸਾਬਕਾ ਸਰਪੰਚ ਹਰਮੇਲ ਸਿੰਘ ਗੋਰਾ ਢਿੱਲੋਂ, ਸਾਬਕਾ ਸਰਪੰਚ ਗੁਰਬਖਸ਼ ਸਿੰਘ, ਸੁਖਮਨ ਸਿੰਘ ਮੱਲਾ, ਗੁਰਨੈਬ ਸਿੰਘ ਸਾਬਕਾ ਪ੍ਰਧਾਨ ਮੱਲ੍ਹਾਂ, ਬੇਅੰਤ ਸਿੰਘ ਲੰਭਵਾਲੀ, ਪੱਪੂ ਗੋਇਲ ਪ੍ਰਧਾਨ ਵਪਾਰ ਮੰਡਲ ਸਰਕਲ ਬਾਜਾਖਾਨਾ, ਪਵਨ ਗੋਇਲ, ਜਗਨੂੰ ਲੰਭਵਾਲੀ, ਜਥੇਦਾਰ ਬਲਵਿੰਦਰ ਸਿੰਘ ਢਿੱਲੋਂ ਮਹਿਣੇ ਵਾਲਾ, ਜਸਵਿੰਦਰ ਸਿੰਘ ਢਿੱਲੋਂ ਝੱਖੜਵਾਲਾ, ਅੰਗਰੇਜ਼ ਸਿੰਘ, ਬਿੱਟੂ ਬਾਜਵਾ, ਸਤਪਾਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਰਾਣਾ ਬਰਾੜ, ਪ੍ਰਭਦੀਪ ਸਿੰਘ ਬਾਜਾਖਾਨਾ, ਸਾਬਕਾ ਸਰਪੰਚ ਗੁਰਮੀਤ ਸਿੰਘ ਉਕੰਦਵਾਲਾ, ਭੁਪਿੰਦਰ ਸਿੰਘ ਉਕੰਦਵਾਲਾ, ਸਾਬਕਾ ਸਰਪੰਚ ਗੁਰਦਿੱਤ ਸਿੰਘ ਢਿੱਲੋਂ ਆਦਿ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬੱਚੇ ਦੀ ਮੌਤ ਦੇ ਮਾਮਲੇ ’ਚ ਪੰਜ ਖ਼ਿਲਾਫ਼ ਮਾਮਲਾ ਦਰਜ ਮੌਤ ਦੀ ਅਸਲੀ ਵਜ੍ਹਾ ਨਾ ਦੱਸੇ ਜਾਣ ਤੱਕ ਅੰਤਿਮ ਸਸਕਾਰ ਨਹੀਂ ਕਰਾਂਗ... ਅਗਲੀ ਖ਼ਬਰ 20 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ
Ad Position 24