03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੰਤ ਮੋਹਨ ਦਾਸ ਸਕੂਲ ਨੇ ਕੁਰੈਸ਼ ਖ਼ੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਫ਼ਰੀਦਕੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਭਾਈ ਫੇਰੂਮਾਨ ਖ਼ਾਲਸਾ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.)

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਰੀਦਕੋਟ, 3 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਭਾਈ ਫੇਰੂਮਾਨ ਖ਼ਾਲਸਾ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅੰਜਨਾ ਕੌਸ਼ਲ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਰੈਸ਼ ਉਮਰ ਗਰੁੱਪ–17 (ਲੜਕੀਆਂ) ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੀਆਂ ਖਿਡਾਰਣਾਂ ਨੇ ਕੁਰੈਸ਼ ਮੁਕਾਬਲਿਆਂ ਉਮਰ ਵਰਗ-17 (ਲੜਕੀਆਂ) ਨੇ ਆਲ ਓਵਰ ਪਹਿਲਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ। ਸਕੂਲ ਪ੍ਰਿੰਸੀਪਲ ਰੇਣੂਕਾ ਨੇ ਇਨ੍ਹਾਂ ਖਿਡਾਰਣਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਜਿੱਤ ਖਿਡਾਰਣਾਂ ਦੀ ਸਖਤ ਮਿਹਨਤ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ, ਮੋਹਣ ਸਿੰਘ ਬਰਾੜ, ਗੁਰਮੇਜ ਸਿੰਘ ਤੇ ਸਮੂਹ ਸਟਾਫ਼ ਵਲੋਂ ਖਿਡਾਰਣਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਘਰ ’ਚ ਫਾਹਾ ਲਗਾ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ ਅਗਲੀ ਖ਼ਬਰ ਪੇਟਿੰਗ ਮੁਕਾਬਲੇ ਕਰਵਾਏ
Ad Position 24