ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਸੈਂਟਰ ਹੈੱਡ ਟੀਚਰ ਜਸਵਿੰਦਰ ਸਿੰਘ ਦਾ ਅਧਿਆਪਕ ਦਿਵਸ ’ਤੇ ਹੋਵੇਗਾ ਵਿਸ਼ੇਸ਼ ਸਨਮਾਨ : ਢਿੱਲੋਂ
ਜੈਤੋ , 3 ਸਤੰਬਰ ( ਗੁਰਚਰਨ ਸਿੰਘ ਗਾਬੜੀਆ )- ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ( ਬਾਜਾਖਾਨਾ ਰੋਡ ) ਜੈਤੋ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤਾ ।
ਜੈਤੋ , 3 ਸਤੰਬਰ ( ਗੁਰਚਰਨ ਸਿੰਘ ਗਾਬੜੀਆ )- ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ( ਬਾਜਾਖਾਨਾ ਰੋਡ ) ਜੈਤੋ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤਾ । ਜਿਸ ਵਿਚ ਬੱਚਿਆਂ ਵਲੋਂ ਵੱਖ - ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ । ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਦਰਸ਼ਨਾ ਦੇਵੀ ਨੇ ਜਨਮ ਅਸ਼ਟਮੀ ਦਾ ਤਿਉਹਾਰ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਨੂੰ ਤਿਲਕ ਲਗਾਇਆ ਗਿਆ ਅਤੇ ਉਸ ਤੋਂ ਬਾਅਦ ਆਰਤੀ ਕੀਤੀ ਗਈ । ਇਸ ਮੌਕੇ ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਨੇ ਜਨਮ ਅਸ਼ਟਮੀ ਦਾ ਤਿਉਹਾਰ ਦੇ ਇਸ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਸਟਾਫ ਦੀ ਹੌਂਸਲਾ ਅਫਜਾਈ ਕੀਤੀ । ਸਮਾਗਮ ਦੌਰਾਨ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਵਿਚ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਤੇ ਬੱਚੇ ਮੌਜੂਦ ਸਨ ।