03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋੋਟਕਪੂਰਾ , 3 ਸਤੰਬਰ ( ਮੋਹਰ ਸਿੰਘ ਗਿੱਲ )- ਸਹਾਇਕ ਥਾਣੇਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਸੀ . ਆਈ .

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਕੋੋਟਕਪੂਰਾ , 3 ਸਤੰਬਰ ( ਮੋਹਰ ਸਿੰਘ ਗਿੱਲ )- ਸਹਾਇਕ ਥਾਣੇਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਸੀ . ਆਈ . ਏ ਜੈਤੋ ਤੋਂ ਚੱਲ ਕੇ ਸਿਟੀ ਏਰੀਆ ਕੋਟਕਪੂਰਾ , ਲਾਲੇਆਣਾ ਤੋਂ ਹੁੰਦੇ ਹੋਏ ਕੋਟਕਪੂਰਾ ਬਾਈਪਾਸ ਢਿੱਲਵਾਂ ਰੋਡ ਆਦਿ ਨੂੰ ਜਾ ਰਹੇ ਸਨ । ਜਦ ਪੁਲਿਸ ਪਾਰਟੀ ਨੇੜੇ ਪੁਲ਼ ਸੂਆ ਨੇੜੇ ਰੱਬ ਵਾਲਾ ਖੂਹ ਚੌਰਸਤਾ ਪਾਸ ਪੁੱਜੀ ਤਾਂ ਸਾਹਮਣੇ ਇਕ ਨੌਜਵਾਨ ਸੜਕ ’ ਤੇ ਖੜਾ ਦਿਖਾਈ ਦਿੱਤਾ । ਜੋ ਪੁਲਿਸ ਪਾਰਟੀ ਨੂੰ ਦੇਖ ਕੇ ਨਾਈਆਂ ਵਾਲੀ ਬਸਤੀ ਨੂੰ ਖਿਸਕਣ ਲੱਗਾ । ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ ਤੇ ਰੋਕ ਕੇ ਪੁਲਿਸ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ 21 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫ਼ਾਫ਼ੀ ਬਰਾਮਦ ਹੋਈ । ਇਸ ਸਬੰਧ ’ ਚ ਪੁਲਿਸ ਨੇ ਕਾਲਾ ਸਿੰਘ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ । ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ ਫ਼ਰੀਦਕੋਟ , 3 ਸਤੰਬਰ ( ਸਰਬਜੀਤ ਸਿੰਘ )- ਜ਼ਿਲ੍ਹੇ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਪਿੰਡ ਗੋਲੇਵਾਲਾ ਦੇ ਲੜਕੇ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਵਲੋਂ ਪੀੜ੍ਹਤ ਲੜਕੀ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਇਕ ਔਰਤ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ ਲੜਕੀ ਜਿਸ ਦੀ ਉਮਰ ਅਜੇ 17 ਕੁ ਸਾਲ ਦੀ ਸੀ ਅਤੇ ਫ਼ਰੀਦਕੋਟ ਵਿਖੇ ਕੰਪਿਊਟਰ ਸੈਂਟਰ ਵਿਖੇ ਕਲਾਸ ਲਗਾਉਣ ਲਈ ਜਾਂਦੀ ਸੀ ਤੇ 28 ਅਗਸਤ ਨੂੰ ਆਪਣੀ ਕੰਪਿਊਟਰ ਕਲਾਸ ਲਾਉਣ ਲਈ ਗਈ ਪਰ ਘਰ ਵਾਪਿਸ ਨਹੀਂ ਪਰਤੀ । ਉਨ੍ਹਾਂ ਨੂੰ ਹੁਣ ਪਤਾ ਲੱਗਾ ਹੈ ਕਿ ਮਹਿਕਦੀਪ ਸਿੰਘ ਨਾਂਅ ਦਾ ਨੌਜਵਾਨ ਉਨ੍ਹਾਂ ਦੀ ਲੜਕੀ ਨੂੰ ਕਥਿਤ ਤੌਰ ’ ਤੇ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਕੇ ਲੈ ਗਿਆ ਹੈ ਅਤੇ ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੀ ਲੜਕੀ ਨੂੰ ਭਜਾਉਣ ਵਿਚ ਉਸ ਦੀ ਮਾਤਾ ਪਿਤਾ ਨੇ ਵੀ ਮਦਦ ਕੀਤੀ ਹੈ ਜੋ ਘਰ ਤੋਂ ਪੰਜ ਹਜ਼ਾਰ ਰੁਪਏ ਵੀ ਲੈ ਗਈ । ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ ਤੇ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ -2 ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਅਲਾਇਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) 40ਵੇਂ ਜਥੇ ਦੇ 24 ਵਿਅਕਤੀਆਂ ਨੇ ਦਿੱਤੀ ਗਿ੍ਫ਼ਤਾਰੀ
Ad Position 24