03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਲਾਇਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜੈਤੋ, 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਅਲਾਇਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ (ਅਸੈਂਬਲੀ) ਕਰਵਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਜੈਤੋ, 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਅਲਾਇਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ (ਅਸੈਂਬਲੀ) ਕਰਵਾਈ ਗਈ। ਜਿਸ ਵਿਚ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਪ੍ਰੇਰਣਾਦਾਇਕ ਪ੍ਰਸੰਗਾਂ ਦੀ ਮਨਮੋਹਕ ਪੇਸ਼ਕਾਰੀ ਕੀਤੀ ਗਈ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ‘ਸੁਦਾਮਾ ਚਰਿੱਤਰ’ ਦੀ ਸੁੰਦਰ ਪੇਸ਼ਕਾਰੀ ਰਾਹੀਂ ਸ੍ਰੀ ਕ੍ਰਿਸ਼ਨ ਅਤੇ ਸੁਦਾਮਾ ਦੀ ਅਟੁੱਟ ਦੋਸਤੀ, ਪਿਆਰ ਤੇ ਸੱਚੀ ਭਗਤੀ ਦੀ ਭਾਵਨਾ ਨੂੰ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਜਨਮ ਅਸ਼ਟਮੀ ਦੇ ਇਸ ਪਵਿੱਤਰ ਮੌਕੇ ’ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਰਚਨਾਤਮਕ ਤੇ ਕਲਾ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਵੱਖ-ਵੱਖ ਚਿੱਤਰਕਲਾ ਅਤੇ ਕਰਾਫਟ ਮੁਕਾਬਲੇ ਵੀ ਕਰਵਾਏ ਗਏ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ, ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਅਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ’ਚ ‘ਸਖੀਆਂ’ ਦਾ ਅਹਿਮ ਯੋਗਦਾਨ : ਵਿਧਾਇਕ ਸੇਖੋਂ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ
Ad Position 24