03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲੇ ਦਾ ਕਾਂਗਰਸ ਦੇ ਐਸ.ਸੀ ਸੈੱਲ ਨੇ ਜਤਾਇਆ ਵਿਰੋਧ

ਫ਼ਰੀਦਕੋਟ, 3 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਥਾਨਕ ਆਫ਼ੀਸਰ ਕਲੱਬ ਵਿਖੇ ਪੰਜਾਬ ਕਾਂਗਰਸ ਐਸ. ਸੀ ਸੈਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਰੀਦਕੋਟ, 3 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਥਾਨਕ ਆਫ਼ੀਸਰ ਕਲੱਬ ਵਿਖੇ ਪੰਜਾਬ ਕਾਂਗਰਸ ਐਸ.ਸੀ ਸੈਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੇ ਦਿਨੀਂ ਉੱਤਰਾਖੰਡ ਵਿਖੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜਨ ਖੜਗੇ ਵਲੋਂ ਇਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਭਾਜਪਾ ਅਤੇ ਆਰ.ਐਸ.ਐਸ ਦੇ ਵਰਕਰਾਂ ਵਲੋਂ ਉਸ ਜਗ੍ਹਾ ਦਾ ਸ਼ੁੱਧੀਕਰਨ ਕਰਨ ਨੂੰ ਲੈ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਸੰਸਦ ਵਿਚ ਇਸ ਦਾ ਵਿਰੋਧ ਜਤਾਇਆ ਗਿਆ ਸੀ ਅਤੇ ਸੱਤਾਧਾਰੀ ਪਾਰਟੀ ਵਲੋਂ ਇਸ ਮਾਮਲੇ ਦੀ ਜਾਂਚ ਕਰ ਦੋਸ਼ੀਆਂ ਖਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਾਲੇ ਤੱਕ ਉਨ੍ਹਾਂ ਖਿਲਾਫ਼ ਕਾਰਵਾਈ ਨਾ ਹੋਣ ਦੇ ਚੱਲਦੇ ਲਗਾਤਾਰ ਕਾਂਗਰਸ ਪਾਰਟੀ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਰਾਹੁਲ ਗਾਂਧੀ ’ਤੇ ਦਰਜ ਮਾਮਲੇ ਨੂੰ ਭਾਜਪਾ ਦੀ ਸਾਜਿਸ਼ ਦੱਸਦਿਆਂ ਤੁਰੰਤ ਮਾਮਲਾ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਹੀ ਦਲਿਤ ਭਾਈਚਾਰੇ ਦੀ ਆਵਾਜ਼ ਬਣ ਕੇ ਸਮਾਜ ਵਿਚ ਵਿਚਰੇ ਹਨ ਅਤੇ ਦਲਿਤ ਭਾਈਚਾਰੇ ਦਾ ਜ਼ਿਆਦਾਤਰ ਝੁਕਾਅ ਰਾਹੁਲ ਗਾਂਧੀ ਵੱਲ ਹੈ। ਇਸ ਕਰਕੇ ਸੱਤਾਧਾਰੀ ਪਾਰਟੀ ਜਾਣਬੁਝ ਕਿ ਰਾਹੁਲ ਗਾਂਧੀ ਦੇ ਖਿਲਾਫ਼ ਐਸ.ਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਐਸ. ਸੀ ਭਾਈਚਾਰੇ ਨੂੰ ਰਾਹੁਲ ਗਾਂਧੀ ਦੇ ਖਿਲਾਫ਼ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਦਰਜ ਮਾਮਲਾ ਜਲਦ ਰੱਦ ਹੋਣਾ ਚਾਹੀਦਾ ਹੈ ਅਤੇ ਉੱਤਰਾਖੰਡ ਵਿਖੇ ਜਿਨ੍ਹਾਂ ਨੇ ਸ਼ੁੱਧੀਕਰਨ ਦੇ ਨਾਮ ’ਤੇ ਐਸ.ਸੀ ਭਾਈਚਾਰੇ ਦਾ ਮਜ਼ਾਕ ਉਡਾਇਆ ਹੈ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਗੁਰਮੇਲ ਸਿੰਘ ਮੌੜ ਚੇਅਰਮੇਨ ਐਸ.ਸੀ. ਵਿੰਗ ਬਰਨਾਲਾ, ਰਵੀਆ ਦੀਵਾਲ ਜਨਰਲ ਸਕੱਤਰ ਪੰਜਾਬ, ਗੁਰਚਰਨ ਸਿੰਘ ਨਾਹਰ ਵਾਈਸ ਚੇਅਰਮੈਨ ਐਸ.ਸੀ ਵਿੰਗ, ਗੁਰਸੇਵਕ ਸਿੰਘ ਜੈਤੋ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਗੁਰਭਜਨ ਸਿੰਘ ਸੰਧੂ ਪ੍ਰਧਾਨ ਇੰਟਕ ਫ਼ਰੀ ਦਕੋਟ, ਬੋਹੜ ਸਿੰਘ ਘਾਰੂ ਚੇਅਰਮੈਨ ਸੇਵਾਦਲ ਫ਼ਰੀਦਕੋਟ, ਜਸਵਿੰਦਰ ਸਿੰਘ ਔਲਖ ਮੀਤ ਪ੍ਰਧਾਨ ਐਸ.ਸੀ ਸੈੱਲ ਫ਼ਰੀਦਕੋਟ, ਰਮੇਸ਼ ਸਿੰਘ ਦੇਵੀਵਾਲਾ ਮੀਤ ਪ੍ਰਧਾਨ ਐਸ.ਸੀ ਸੈੱਲ, ਅਵਤਾਰ ਸਿੰਘ ਸੰਧਵਾਂ ਅਤੇ ਐਡਵੋਕੇਟ ਕੁਲਦੀਪ ਸਿੰਘ ਵੀਰੇਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਨੇ ਨਗਰ ਪਾਲਿਕਾ ਦਫ਼ਤਰ ਨੂੰ ਤਾਲਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫ਼ਰੀਦਕੋਟ ’ਚ ਸਵਾਗਤ
Ad Position 24