05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪੁਰਾਣੀ ਕੈਂਟ ਰੋਡ ਫ਼ਰੀਦਕੋਟ ਨੂੰ ਜਾ ਰਹੇ ਸਨ ਤਾਂ ਸੜਕ ਦੇ ਪਾਸੇ ਬੈਠੇ ਪ੍ਰਭਜਿੰਦਰ ਸਿੰਘ ਉਰਫ਼ ਜੱਗਾ ਪੱਤਰ ਬਲਦੇਵ ਸਿੰਘ ਅਤੇ ਗੁਰਦਿੱਤ ਸਿੰਘ ਉਰਫ਼ ਲਾਲੀ ਪੁੱਤਰ ਕਾਕਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਕੀਤੀ ਤਾਂ ਦੋਵਾਂ ਕਥਿਤ ਦੋਸ਼ੀਆਂ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਭਾਗ ਸਿੰਘ ਵਾਲਾ ਤੋਂ ਸਰੂਪ ਸਿੰਘ ਉਰਫ਼ ਦਾਦਾ ਪੁੱਤਰ ਇਕਬਾਲ ਸਿੰਘ ਵਾਸੀ ਮਚਾਕੀ ਕਲਾਂ ਤੇ ਗੁਰਸਿਮਰਨ ਸਿੰਘ ਉਰਫ਼ ਗੱਬਰ ਪੁੱਤਰ ਗੁਲਾਬ ਸਿੰਘ ਵਾਸੀ ਭਾਗ ਸਿੰਘ ਵਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 4.46 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਪੀੜਤਾਂ ਦਾ ਇਲਾਜ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾ ਰਿਹੈ : ਹਰਦੀਪ ਸਿੰਘ ਮੁੰਡੀਆ ਅਗਲੀ ਖ਼ਬਰ ਵਾੜਾ ਦਰਾਕਾ ਦੀ ਦਾਣਾ ਮੰਡੀ ’ਚ ਸਹੂਲਤਾਂ ਦੀ ਘਾਟ ਨੂੰ ਲੈ ਕੇ ਕਿਸਾਨ ਪ੍ਰੇਸ਼ਾਨ
Ad Position 24