05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਅੱਜ ਕਰੇਗੀ ਅਧਿਆਪਕਾਂ ਦਾ ਸਨਮਾਨ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵਲੋਂ ਅੱਜ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸਵ: ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵੱਖ ਵੱਖ ਅਧਿਆਪਕਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵਲੋਂ ਅੱਜ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸਵ: ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵੱਖ ਵੱਖ ਅਧਿਆਪਕਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਹ ਸਮਾਗਮ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਪੁਨੀਤ ਸ਼ਰਮਾ ਐਸ.ਡੀ.ਐਮ. ਹੋਣਗੇ। ਸਨਮਾਨਿਤ ਹੋਣ ਵਾਲੇ ਅਧਿਆਪਕਾਂ ਵਿਚ ਵੱਖ ਵੱਖ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕ ਅਤੇ ਮੁਖੀ ਸ਼ਾਮਿਲ ਹਨ। ਜਿਨ੍ਹਾਂ ਵਿਚ ਡਾ. ਰਾਜੇਸ਼ ਮੋਹਨ ਪ੍ਰਿੰਸੀਪਲ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ, ਰਾਜੇਸ਼ ਕੁਮਾਰ ਸ਼ਰਮਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ, ਦੀਪਕ ਸਿੰਘ ਪ੍ਰਿੰਸਿਪਲ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾਂ, ਕੁਲਦੀਪ ਸਿੰਘ ਗਿੱਲ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਬਾਜਾ, ਰਾਜ ਬਿੰਦਰ ਕੌਰ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕ) ਫ਼ਰੀਦਕੋਟ, ਰਵਿੰਦਰ ਕੌਰ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕ) ਫ਼ਰੀਦਕੋਟ, ਮਨਦੀਪ ਕੁਮਾਰ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕ) ਫ਼ਰੀਦਕੋਟ, ਜਸਵਿੰਦਰ ਸਿੰਘ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਡੱਲੇਵਾਲਾ, ਨਵਜੋਤ ਕੌਰ ਕਲਸੀ ਸਾਇੰਸ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕ) ਫ਼ਰੀਦਕੋਟ, ਡਿੰਪਲ ਸ਼ਰਮਾ ਸਾਇੰਸ ਅਧਿਆਪਕ ਸਰਕਾਰੀ ਹਾਈ ਸਕੂਲ (ਮੁੰਡੇ) ਸਾਦਿਕ, ਪਰਦੀਪ ਕੌਰ ਸੰਗੀਤ ਟੀਚਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕ) ਫ਼ਰੀਦਕੋਟ, ਜਸਬੀਰ ਜੱਸੀ ਪੰਜਾਬੀ ਅਧਿਆਪਕ ਸਰਕਾਰੀ ਮਿਡਲ ਸਕੂਲ ਪੱਕਾ ਅਤੇ ਗੁਰਦੇਵਿੰਦਰ ਸਿੰਘ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣ ਵਾਲਾ ਸ਼ਾਮਿਲ ਹਨ। ਸਮਾਗਮ ਦੇ ਪ੍ਰੋਜੈਕਟ ਚੇਅਰਮੈਨ ਗੁਰਿੰਦਰ ਸਿੰਘ ਅਤੇ ਕੋ ਪ੍ਰੋਜੈਕਟ ਚੇਅਰਮੈਨ ਕਮਲ ਬੱਸੀ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਉਲੀਕਿਆ ਅਗਲਾ ਐਕਸ਼ਨ ਪੋ੍ਗਰਾਮ ਅਗਲੀ ਖ਼ਬਰ ਨਸ਼ਾ ਪੀੜਤਾਂ ਦਾ ਇਲਾਜ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾ ਰਿਹੈ : ਹਰਦੀਪ ਸਿੰਘ ਮੁੰਡੀਆ
Ad Position 24