ਪੁਲਿਸ ਨੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ-ਐਸ.ਐਸ.ਪੀ. ਦੀ ਨਿਗਰਾਨੀ ਹੇਠ ਪੂਰੀ ਹੋਈ ਪ੍ਰਕਿਰਿਆ
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀ ਪੁਲਿਸ ਨੇ ਪਿਛਲੇ ਸਮੇਂ ਨਸ਼ਾ ਤਸਕਰਾਂ ਤੋਂ ਬਰਾਮਦ ਕੀਤੇ ਗਏ ਵੱਖ ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਸੇਲ ਲਿਮਟਿਡ ਪਾਵਰ ਪਲਾਂਟ ਸੇਡਾ ਸਿੰਘ ਵਾਲਾ ਵਿਖੇ ਐਸ. ਐਸ.
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀ ਪੁਲਿਸ ਨੇ ਪਿਛਲੇ ਸਮੇਂ ਨਸ਼ਾ ਤਸਕਰਾਂ ਤੋਂ ਬਰਾਮਦ ਕੀਤੇ ਗਏ ਵੱਖ ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਸੇਲ ਲਿਮਟਿਡ ਪਾਵਰ ਪਲਾਂਟ ਸੇਡਾ ਸਿੰਘ ਵਾਲਾ ਵਿਖੇ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਆਪਣੀ ਨਿਗਰਾਨੀ ਹੇਠ ਨਸ਼ਟ ਕਰਵਾਏ। ਇਹ ਨਸ਼ੀਲੇ ਪਦਾਰਥ ਵੱਖ ਵੱਖ 31 ਐਨ.ਡੀ.ਪੀ.ਐਸ ਮਾਮਲਿਆਂ ਨਾਲ ਸਬੰਧਿਤ ਸਨ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿਚ 21 ਕੁਇੰਟਲ 51 ਕਿਲੋ ਪੋਸਤ, 53 ਕਿਲੋ ਹੈਰੋਇਨ ਸ਼ਾਮਿਲ ਹਨ। ਐਸ.ਐਸ.ਪੀ ਨੇ ਦੱਸਿਆ ਕਿ ਫ਼ਰੀਦਕੋਟ ਪੁਲਿਸ ਵਲੋਂ ਮਾਰਚ 2025 ਤੋਂ ਲੈ ਕੇ ਹੁਣ ਤੱਕ 17091 ਮੁਕੱਦਮੇ ਦਰਜ ਕਰਕੇ 2613 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਪਿਛਲੇ ਮਹਿਜ 19 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਦੀ 9 ਕਰੋੜ ਰੁਪਏ ਤੋਂ ਜ਼ਿਆਦਾ ਕੀਮਤ ਦੀ ਜਾਇਦਾਦ ਫ਼ਰੀਜ ਕੀਤੀ ਗਈ ਹੈ।