05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜੈਤੋ ’ਚ ਦਿਨ-ਦਿਹਾੜੇ ਔਰਤ ਤੋਂ ਪਰਸ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ

ਜੈਤੋ, 4 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਹਿਰ ਦੇ ਭਰੇ ਬਾਜ਼ਾਰ ਵਿਚ ਦਿਨ-ਦਿਹਾੜੇ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਵਲੋਂ ਪਰਸ ਖੋਹ ਕੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਸ਼ਹਿਰ ਦੇ ਦੁਕਾਨਦਾਰਾਂ ਅਤੇ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਜੈਤੋ, 4 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਹਿਰ ਦੇ ਭਰੇ ਬਾਜ਼ਾਰ ਵਿਚ ਦਿਨ-ਦਿਹਾੜੇ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਵਲੋਂ ਪਰਸ ਖੋਹ ਕੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਸ਼ਹਿਰ ਦੇ ਦੁਕਾਨਦਾਰਾਂ ਅਤੇ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਲ ਸਿੰਘ ਵਾਲਾ ਦੀ ਮਨਦੀਪ ਕੌਰ ਪਤਨੀ ਮਲਕੀਤ ਕੌਰ ਇਕ ਬਜ਼ੁਰਗ ਔਰਤ ਨਾਲ ਕੰਮ-ਕਾਜ ਲਈ ਜੈਤੋ ਦੇ ਘੋਗਾ ਚੌਕ ਨੇੜੇ ਬਾਜ਼ਾਰ ਵਿਚ ਮੌਜੂਦ ਸੀ। ਇਸ ਦੌਰਾਨ ਨਿਊ ਮਾਰਕੀਟ ਵਲੋਂ ਆਏ ਇਕ ਮੋਟਰਸਾਈਕਲ ਸਵਾਰ ਨੇ ਕਥਿਤ ਤੌਰ ’ਤੇ ਮਨਦੀਪ ਕੌਰ ਦੇ ਹੱਥੋਂ ਪਰਸ ਝਪਟ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤ ਮਨਦੀਪ ਕੌਰ ਮੁਤਾਬਿਕ ਪਰਸ ਵਿਚ ਕੁਝ ਨਕਦੀ, ਕੱਪੜਾ ਅਤੇ ਇਕ ਕੀਮਤੀ ਮੋਬਾਈਲ ਫ਼ੋਨ ਮੌਜੂਦ ਸੀ। ਦਿਨ-ਦਿਹਾੜੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿਚ ਵਾਪਰੀ ਇਸ ਘਟਨਾ ਨੇ ਬਾਜ਼ਾਰ ਦੀ ਸੁਰੱਖਿਆ ਵਿਵਸਥਾ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇਕਰ ਭੀੜ ਵਾਲੇ ਇਲਾਕਿਆਂ ਵਿਚ ਵੀ ਲੋਕ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਬਾਜ਼ਾਰਾਂ ਵਿਚ ਗਸ਼ਤ ਵਧਾਉਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾਵੇ ਅਤੇ ਪਰਸ ਖੋਹਣ ਵਾਲੇ ਵਿਅਕਤੀ ਨੂੰ ਜਲਦ ਕਾਬੂ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਲੱਸਟਰ ਬਾਜਾਖਾਨਾ ਦੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ ਅਗਲੀ ਖ਼ਬਰ ਅਕਾਲ ਸਹਾਇ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24