05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਲੱਸਟਰ ਬਾਜਾਖਾਨਾ ਦੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ

ਬਾਜਾਖਾਨਾ, 4 ਸਤੰਬਰ (ਜਗਦੀਪ ਸਿੰਘ ਗਿੱਲ)-ਕਲੱਸਟਰ ਬਾਜਾਖਾਨਾ ਦੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਫ਼ਲਤਾ ਪੂਰਵਕ ਸਮਾਪਤ ਹੋਈਆਂ। ਖੇਡਾਂ ਦੌਰਾਨ ਕਲੱਸਟਰ ਬਾਜਾਖਾਨਾ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਾਜਾਖਾਨਾ, 4 ਸਤੰਬਰ (ਜਗਦੀਪ ਸਿੰਘ ਗਿੱਲ)-ਕਲੱਸਟਰ ਬਾਜਾਖਾਨਾ ਦੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਫ਼ਲਤਾ ਪੂਰਵਕ ਸਮਾਪਤ ਹੋਈਆਂ। ਖੇਡਾਂ ਦੌਰਾਨ ਕਲੱਸਟਰ ਬਾਜਾਖਾਨਾ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਵਲੋਂ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਬੇਹੱਦ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਖੇਡਾਂ ਵਿਚ ਪਹਿਲੀਆਂ ਦੋ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਗਮ ਦੌਰਾਨ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਪਿੰਡ ਦੇ ਸਮੂਹ ਸਰਪੰਚ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਪਹੁੰਚੇ। ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਸਰਪੰਚਾਂ ਅਤੇ ਸਕੂਲ ਮੁਖੀਆਂ ਵਲੋਂ ਕੀਤੀ ਗਈ । ਇਸ ਮੌਕੇ ਸੈਂਟਰ ਬਾਜਾਖਾਨਾ ਦੀ ਓਵਰਆਲ ਟਰਾਫੀ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਾਰਾ ਨੂੰ ਪ੍ਰਦਾਨ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ । ਖੇਡਾਂ ਦੀ ਸਫ਼ਲਤਾ ਵਿਚ ਹਰਜੀਤ ਸਿੰਘ ਸੈਂਟਰ ਹੈੱਡ ਟੀਚਰ, ਸਮੂਹ ਹੈੱਡ ਟੀਚਰ ਸਾਹਿਬਾਨ ਅਤੇ ਸਮੂਹ ਸਟਾਫ਼ ਕਲੱਸਟਰ ਬਾਜਾਖਾਨਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਮਾਗਮ ਵਿਚ ਸਰਪੰਚ ਜਗਸੀਰ ਸਿੰਘ, ਸਾਬਕਾ ਪ੍ਰਧਾਨ ਸਹਿਕਾਰੀ ਸਭਾ ਰੇਸ਼ਮ ਸਿੰਘ ਬਰਾੜ, ਉੱਘੇ ਸਮਾਜ ਸੇਵੀ ਆਗੂ ਗੁਰਬਿੰਦਰ ਸਿੰਘ ਢਿੱਲੋਂ, ਨਿਰਮਲ ਸਿੰਘ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਬਾਜਾਖਾਨਾ, ਰੇਸ਼ਮ ਸਿੰਘ ਬਾਜਾਖਾਨਾ, ਵੀਰਪਾਲ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ, ਜਸਮੇਲ ਸਿੰਘ ਢਿੱਲੋਂ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ, ਚੇਅਰਮੈਨ ਐਸ.ਐਮ.ਸੀ. ਕਮੇਟੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਮਾਪੇ ਹਾਜ਼ਰ ਸਨ। ਹਰਜੀਤ ਸਿੰਘ ਸੈਂਟਰ ਹੈੱਡ ਟੀਚਰ ਨੇ ਸਮੂਹ ਪ੍ਰਬੰਧ ਕਾਂ ਦੀ ਤਰਫ਼ੋਂ ਖੇਡਾਂ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕਾਂ, ਪਤਵੰਤੇ ਸੱਜਣਾਂ ਅਤੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਕਲੱਸਟਰ ਬਾਜਾਖਾਨਾ ਦੇ ਸਮੂਹ ਹੈਡ ਟੀਚਰ ਰਣਜੀਤ ਸਿੰਘ ਮੱਲਾ, ਰੇਸ਼ਮ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਰਾਜਵਿੰਦਰ ਕੌਰ, ਸਤਿੰਦਰ ਕੌਰ, ਸਰਬਜੀਤ ਕੌਰ, ਕਿਰਨਦੀਪ ਕੌਰ, ਵੀਰਪਾਲ ਕੌਰ, ਗਗਨਦੀਪ ਕੌਰ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ, ਰਾਜਪਾਲ ਸਿੰਘ, ਰਜਿੰਦਰ ਸਿੰਘ, ਬਲਜੀਤ ਕੌਰ, ਰਜਨੀ ਜੈਨ, ਰਮਨਪ੍ਰੀਤ ਕੌਰ ਅਤੇ ਮਿਡ ਡੇ ਮੀਲ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕੈਂਪ ਲਗਾਇਆ ਅਗਲੀ ਖ਼ਬਰ ਜੈਤੋ ’ਚ ਦਿਨ-ਦਿਹਾੜੇ ਔਰਤ ਤੋਂ ਪਰਸ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ
Ad Position 24