ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕੈਂਪ ਲਗਾਇਆ
ਫ਼ਰੀਦਕੋਟ, 4 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ.
ਫ਼ਰੀਦਕੋਟ, 4 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਦਫ਼ਤਰ ਫ਼ਰੀਦਕੋਟ ਦੇ ਸਹਿਯੋਗ ਨ ਾਲ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕੈਂਪ ਲਗਾਇਆ ਗਿਆ। ਕੈਂਪ ਦੇ ਮੁੱਖ ਮਹਿਮਾਨ ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ ਫ਼ਰੀਦਕੋਟ ਅਤੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸਨ। ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਕੈਂਪ ’ਚ ਚੋਣ ਦਫ਼ਤਰ ਵਲੋਂ ਵਿਸ਼ਾਲ ਪਰਾਸ਼ਰ ਤੇ ਵਿਨੀਸ਼ ਮੌਂਗਾ ਨੇ ਵਿਦਿਆਰਥੀਆਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਜਾਣਕਾਰੀ ਦਿੱਤੀ। ਅੰਤ ਵਿਚ ਪ੍ਰਿੰਸੀਪਲ ਅਤੇ ਸਮੂਹ ਪ੍ਰੋਫ਼ੈਸਰਾਂ ਨੇ ਸਰਬਜੀਤ ਸਿੰਘ ਬਰਾੜ ਚੇਅਰਮੈਨ, ਵਿਸ਼ਾਲ ਪਰਾਸ਼ਰ ਤੇ ਵਿਨੀਸ਼ ਮੌਂਗਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇੇ ਪ੍ਰੋ. ਰਣਜੀਤ ਸਿੰਘ, ਪ੍ਰੋ. ਬੀਰਇੰਦਰਜੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।