04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਨਸ਼ਿਆਂ ਦੇ ਦਲ-ਦਲ ’ਚ ਧਕੇਲਿਆ : ਸੂਬਾ ਸਿੰਘ ਬਾਦਲ

ਜੈਤੋ, 4 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਨਸ਼ਿਆਂ ਦੀ ਦਲ-ਦਲ ਵਿਚ ਧਕੇਲਿਆ ਜਾ ਰਿਹਾ ਹੈ ਤੇ ਆਏ ਦਿਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਯੂਥ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
repet_subhas-goyals [Copy P29]
? 05-09-2026
ਜੈਤੋ, 4 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਨਸ਼ਿਆਂ ਦੀ ਦਲ-ਦਲ ਵਿਚ ਧਕੇਲਿਆ ਜਾ ਰਿਹਾ ਹੈ ਤੇ ਆਏ ਦਿਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਯੂਥ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਕਾਰਨ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੋ ਚੁੱਕਿਆ ਹੈ ਤੇ ਹੱਕੀ ਮੰਗਾਂ ਲਈ ਬੇਰੁਜ਼ਗਾਰਾਂ, ਮੁਲਾਜ਼ਮਾਂ ਤੇ ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ਪਰ ਸਰਕਾਰ ਬੇਰੁਜ਼ਗਾਰਾਂ, ਮੁਲਾਜ਼ਮਾਂ ਤੇ ਲੋਕਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦਾ ਥਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ’ਤੇ ਲੱਗੀ ਹੋਈ ਹੈ। ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸਰਗਰਮ ਯੂਥ ਵਰਕਰਾਂ ਨੂੰ ਬਣਦਾ ਸਨਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਕਿ ਯੂਥ ਵਰਕਰ ਸਰਗਰਮੀ ਨਾਲ ਪਾਰਟੀ ਦੀਆਂ ਗਤੀਵਿਧੀਆਂ ਵਧਾ ਸਕਣ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਬੱਬਲ ਜਟਾਣਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ। ਇਸ ਮੌਕੇ ਰਵਿੰਦਰ ਸਿੰਘ ਬੱਬਲ ਜਟਾਣਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭੁਪਿੰਦਰ ਸਿੰਘ ਲਾਲੀ ਬਾਦਲ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਪ੍ਰਧਾਨ ਰਾਜਪਾਲ ਸਿੰਘ ਡੇਲਿਆਂਵਾਲੀ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਜੈਤੋ, ਸੁਖਜਿੰਦਰ ਸਿੰਘ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜੈਤੋ ਸ਼ਹਿਰ ਦੇ ਬਲਾਕ-2 ਦੇ ਪ੍ਰਧਾਨ ਜਸਪਾਲ ਸਿੰਘ ਕਾਂਟਾ ਸਾਬਕਾ ਕੌਂਸਲਰ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਗੁਰਤੇਗਪਾਲ ਸਿੰਘ ਸੀਰਾ, ਰਿਟਾ: ਮੁਲਾਜ਼ਮ ਗੁਰਚਰਨ ਸਿੰਘ, ਡਾ. ਸਤਨਾਮ ਸਿੰਘ ਨਿਆਮੀਵਾਲਾ, ਨਗਿੰਦਰ ਸਿੰਘ ਡੇਲਿਆਂਵਾਲੀ, ਪ੍ਰਗਟ ਸਿੰਘ ਡੋਡ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਗੁਰਸਾਹਿਬ ਸਿੰਘ ਨਿਆਮੀਵਾਲਾ, ਮਹਿੰਦਰ ਸਿੰਘ ਨਿਆਮੀਵਾਲਾ, ਰਾਜਪਾਲ ਸਿੰਘ ਡੇਲਿਆਂਵਾਲੀ, ਬੇਅੰਤ ਸਿੰਘ ਬੋਘਾ ਕੋਠੇ ਮਾਹਲਾ ਸਿੰਘ ਅਤੇ ਇਕਬਾਲ ਸਿੰਘ ਗੁਰੂ ਕੀ ਢਾਬ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਸ਼ਰਨਜੀਤ ਸਿੰਘ (ਮੈਥ ਮਾਸਟਰ) ਦੀ ਸਟੇਟ ਯੰਗ ਟੀਚਰ ਐਵਾਰਡ 2026 ਲਈ ਚੋਣ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕੈਂਪ ਲਗਾਇਆ
Ad Position 24