08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

- ਡੀ. ਸੀ. ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸੰਬੰਧੀ ਕੀਤੀ ਸਮੀਖਿਆ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਵਿਚ ਸਾਫ਼-ਸਫ਼ਾਈ, ਸਟਰੀਟ ਲਾਈਟਾਂ, ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਵਿਚ ਸਾਫ਼-ਸਫ਼ਾਈ, ਸਟਰੀਟ ਲਾਈਟਾਂ, ਸੀ.ਸੀ.ਟੀ.ਵੀ. ਕੈਮਰਿਆਂ, ਬੇਸਹਾਰਾ ਪਸ਼ੂਆਂ ਅਤੇ ਮੰਡੀਆਂ ਵਿਚ ਸਾਫ਼-ਸਫ਼ਾਈ ਪ੍ਰਬੰਧਾਂ ਸਮੇਤ ਹੋਰ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਤ ਪੋਰਟਲ ’ਤੇ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਅਧੀਨ ਪੈਂਦੇ ਸ਼ਹਿਰਾਂ ਵਿਚ ਸਾਫ਼-ਸਫ਼ਾਈ ਦੇ ਪ੍ਰਬੰਧਾਂ, ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰੋਜ਼ਾਨਾ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਤੇ ਵਪਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੰਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਈ.ਓ. ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਆਵਾਜਾਈ ਅਤੇ ਆਮ ਲੋਕਾਂ ਦੀ ਸੁਰੱਖਿਆ ਸੰਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਮੰਡੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਜ਼ੀ ਮੰਡੀ ਤੇ ਅਨਾਜ ਮੰਡੀ ਵਿਚ ਲੋੜੀਂਦੀ ਗਿਣਤੀ ’ਚ ਡਸਟਬਿਨ ਮੁਹੱਈਆ ਕਰਵਾਏ ਜਾਣ ਅਤੇ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਪਾਰੀਆਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਲੋਕਾਂ ਅਤੇ ਵਪਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ, ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ, ਕੁਲਵਿੰਦਰ ਕੰਡਾ ਚੇਅਰਮੈਨ ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ। 08 ਐਮ.ਕੇ.ਟੀ. 24 ਵੱਖ-ਵੱਖ ਸਮੱਸਿਆਵਾਂ ਦੇ ਨਿਪਟਾਰੇ ਸੰਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਾਲ ਐੱਸ.ਡੀ.ਐੱਮ. ਗੁਰਕਰਨਦੀਪ ਸਿੰਘ ਸਿੱਧੂ, ਐੱਸ.ਪੀ. (ਐੱਚ) ਗੁਰਿੰਦਰਜੀਤ ਸਿੰਘ ਸੰਧੂ ਤੇ ਹੋਰ ਅਧਿਕਾਰੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਹੋਈ ਅਗਲੀ ਖ਼ਬਰ ਸਾਬਕਾ ਸੈਨਿਕਾਂ ਨੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਪੁਲਿਸ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ
Ad Position 24