ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਹੋਈ
ਬਰਗਾੜੀ, 8 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਉੱਪਰ ਬਿਨ੍ਹਾਂ ਕਿਸੇ ਕਾਰਨ ਦੇ ਭਾਜਪਾ ਵਲੋਂ ਮੁਕੱਦਮਾ ਦਰਜ ਕਰਨਾ ਸਿਆਸੀ ਰੰਜਿਸ ਦਾ ਨਤੀਜਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਰਗਾੜੀ ਵਿਖੇ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਜਰਨ ਖੜਗੇ ਨੇ ਉੱਤਰਾਖੰਡ ਦੇ ਸ਼ਹਰਿ ਹਲਦਵਾਨੀ ਵਿਖੇ ਇਕ ਜਨਤਕ ਇੱਕਠ ਨੂੰ ਸੰਬੋਧਨ ਕੀਤਾ ਸੀ।
ਬਰਗਾੜੀ, 8 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਸੰਸਦ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਉੱਪਰ ਬਿਨ੍ਹਾਂ ਕਿਸੇ ਕਾਰਨ ਦੇ ਭਾਜਪਾ ਵਲੋਂ ਮੁਕੱਦਮਾ ਦਰਜ ਕਰਨਾ ਸਿਆਸੀ ਰੰਜਿਸ ਦਾ ਨਤੀਜਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਰਗਾੜੀ ਵਿਖੇ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਜਰਨ ਖੜਗੇ ਨੇ ਉੱਤਰਾਖੰਡ ਦੇ ਸ਼ਹਰਿ ਹਲਦਵਾਨੀ ਵਿਖੇ ਇਕ ਜਨਤਕ ਇੱਕਠ ਨੂੰ ਸੰਬੋਧਨ ਕੀਤਾ ਸੀ। ਇਸ ਇੱਕਠ ਤੋਂ ਬਾਅਦ ਕੁਝ ਹਿੰਦੂ ਸੰਗਠਨਾਂ ਵਲੋਂ ਭਗਵਾਂ ਕਰਨ ਦਾ ਦਿਖਾਵਾ ਕਰਦਿਆਂ ਇਸ ਜਗ੍ਹਾ ਨੂੰ ਅਪਵਿੱਤਰ ਸਮਝਦਿਆਂ ਇਸ ਦਾ ਗੰਗਾ ਜਲ ਨਾਲ ਸ਼ੁੱਧੀਕਰਨ ਕੀਤਾ ਗਿਆ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗ ਕੀਤੀ ਸੀ ਕਿ ਅਜਿਹਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਐਸ.ਸੀ.ਐਸ.ਟੀ ਸਬੰਧੀ ਬਣੇ ਕਾਨੂੰਨ ਅਨੁਸਾਰ ਕਰਵਾਈ ਕੀਤੀ ਜਾਵੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਖਿਲਾਫ਼ ਕਰਵਾਈ ਕਰਨ ਦੀ ਬਜਾਏ ਰਾਹੁਲ ਗਾਂਧੀ ਖਿਲਾਫ਼ ਮੁਕੱਦਮਾ ਦਰਜ ਕਰਨਾ ਕੇਂਦਰ ਦੀ ਭਾਜਪਾ ਸਰਕਾਰ ਦੀ ਸਿਆਸੀ ਰੰਜਿਸ ਦਾ ਨਤੀਜਾ ਹੈ। ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਉੱਪਰ ਦਰਜ ਕੀਤਾ ਮੁਕੱਦਮਾ ਰੱਦ ਕੀਤਾ ਜਾਵੇ ਅਤੇ ਸ਼ੁੱਧੀਕਰਨ ਵਾਲਿਆਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ। ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ, ਸਾਬਕਾ ਸਰਪੰਚ ਬਲਕਰਨ ਸਿੰਘ ਗੁਰੂਸਰ, ਬੇਅੰਤ ਸਿੰਘ ਬੁਰਜ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਸਾਬਕਾ ਪੰਚਂ, ਗੁਰਮੀਤ ਸਿੰਘ ਪੱਪੂ ਬਰਾੜ, ਜਗਜੀਤ ਜੱਗੀ, ਅੰਗਰੇਜ਼ ਸਿੰਘ ਢਿੱਲੋ, ਕੇਵਲ ਸ਼ਰਮਾ ਆਦਿ ਹਾਜ਼ਰ ਸਨ।