ਡਿਪਟੀ ਕਮਿਸ਼ਨਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਫ਼ਰੀਦਕੋਟ, 8 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ.
ਫ਼ਰੀਦਕੋਟ, 8 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੀ ਪ੍ਰਕਿਰਿਆ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਅੱਜ ਮਾਨਤਾ ਪ੍ਰਾਪਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 13 ਅਗਸਤ 2026 ਨੂੰ ਡਰਾਫਟ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਉਣ ਉਪਰੰਤ ਨੋਟਿਸ ਦੇਣ ਦੀ ਤਰੀਕ ਮਿਤੀ 6 ਸਤੰਬਰ 2026 ਤੱਕ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜ਼ਾਂ ਦੀਆਂ ਕਿਸਮਾਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸਪਲਾਈ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 12 ਸਤੰਬਰ 2026 ਤੱਕ ਆਪਣੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਪਾਸ ਦਾਅਵੇ ਅਤੇ ਇਤਰਾਜ਼ ਪੇਸ਼ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਜਾਂ ਇਤਰਾਜ਼ ਸਬੰਧੀ ਵੋਟਰ ਸੂਚੀ ਵਿਚ ਸ਼ਾਮਿਲ ਨਾਂਅ ਵਾਲੇ ਵਿਅਕਤੀ ਜ਼ਿਲ੍ਹਾ ਵੋਟਰ/ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਹੋਏ, ਉਹ ਵੀ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦਾਇਰ ਕਰ ਸਕਦੇ ਹਨ। ਮੀਟਿੰਗ ਵਿਚ ਜ਼ਿਲ੍ਹਾ ਚੋਣ ਤਹਿਸੀਲਦਾਰ ਫ਼ਰੀਦਕੋਟ ਪੂਨਮ ਸਿੰਘ, ਰਾਜਨੀਤਿਕ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਗੁਰਤੇਜ ਸਿੰਘ ਖੋਸਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਗੁਰਬਿੰਦਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਮਨਦੀਪ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਐਡਵੋਕੇਟ ਜੀ.ਕੇ. ਗਰਗ ਅਤੇ ਬਹੁਜਨ ਸਮਾਜ ਪਾਰਟੀ ਤੋਂ ਗੁਰਪ੍ਰੀਤ ਸਿੰਘ ਹਾਜ਼ਰ ਰਹੇ।