09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

11ਵੇਂ ਪੰਜਾਬ ਗਤਕਾ ਚੈਂਪੀਅਨਸ਼ਿਪ ’ਚ ਫ਼ਰੀਦਕੋਟ ਦੇ ਖਿਡਾਰੀਆਂ ਨੇ 48 ਮੈਡਲ ਜਿੱਤੇ

ਫ਼ਰੀਦਕੋਟ, 8 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਈ ਗਈ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ’ਚ ਜ਼ਿਲ੍ਹੇ ਦੀ ਟੀਮ ਦੇ ਆਲ ਓਵਰ 4 ਸਥਾਨ ਹਾਸਿਲ ਕਰਨ ’ਤੇ ਗਤਕਾ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਕੁਲਤਾਰ ਸਿੰਘ ਬਰਾੜ ਅਤੇ ਜਰਨਲ ਸਕੱਤਰ ਮੱਘਰ ਸਿੰਘ ਖਾਲਸਾ ਨੇ ਦੱਸਿਆ ਕਿ 11ਵੀਂ ਪੰਜਾਬ ਗਤਕਾ ਚੈਂਪੀਅਨਸਿਪ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ 60 ਖ਼ਿਡਾਰੀਆਂ ਨੇ ਭਾਗ ਲਿਆ ਅਤੇ ਚੈਂਪੀਅਨਸ਼ਿਪ ਵਿਚ ਵੱਖ-ਵੱਖ ਉਮਰ ਵਰਗਾਂ ਵਿਚੋਂ 14 ਗੋਲਡ, 10 ਸਿਲਵਰ ਅਤੇ 25 ਬਰਾਊਂਜ ਮੈਡਲ ਜਿੱਤ ਕੇ ਖਿਡਾਰੀਆਂ ਨੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫ਼ਰੀਦਕੋਟ, 8 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਈ ਗਈ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ’ਚ ਜ਼ਿਲ੍ਹੇ ਦੀ ਟੀਮ ਦੇ ਆਲ ਓਵਰ 4 ਸਥਾਨ ਹਾਸਿਲ ਕਰਨ ’ਤੇ ਗਤਕਾ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਕੁਲਤਾਰ ਸਿੰਘ ਬਰਾੜ ਅਤੇ ਜਰਨਲ ਸਕੱਤਰ ਮੱਘਰ ਸਿੰਘ ਖਾਲਸਾ ਨੇ ਦੱਸਿਆ ਕਿ 11ਵੀਂ ਪੰਜਾਬ ਗਤਕਾ ਚੈਂਪੀਅਨਸਿਪ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ 60 ਖ਼ਿਡਾਰੀਆਂ ਨੇ ਭਾਗ ਲਿਆ ਅਤੇ ਚੈਂਪੀਅਨਸ਼ਿਪ ਵਿਚ ਵੱਖ-ਵੱਖ ਉਮਰ ਵਰਗਾਂ ਵਿਚੋਂ 14 ਗੋਲਡ, 10 ਸਿਲਵਰ ਅਤੇ 25 ਬਰਾਊਂਜ ਮੈਡਲ ਜਿੱਤ ਕੇ ਖਿਡਾਰੀਆਂ ਨੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਗਤਕਾ ਕੋਚ ਗੁਰਪ੍ਰੀਤ ਸਿੰਘ ਅਤੇ ਆਰਤੀ ਨੇ ਦੱਸਿਆ ਕਿ ਫ਼ਰੀਦਕੋਟ ਦੇ ਸਮੂਹ ਖਿਡਾਰੀ ਬਹੁਤ ਵਧੀਆ ਖੇਡੇ ਅਤੇ ਆਉਣ ਵਾਲੇ ਸਮੇਂ ਵਿਚ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਨਗੇ। ਐਸੋਸੀਏਸ਼ਨ ਦੇ ਸਕੱਤਰ ਸ਼ਿਵਜੀਤ ਸਿੰਘ ਸੰਘਾ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ 22 ਸਤੰਬਰ ਨੂੰ ਬਾਬਾ ਫਰੀਦ ਗੱਤਕਾ ਗੋਲਡ ਕੱਪ 2026 ਵਿਚ ਪੰਜਾਬ ਦੀਆਂ ਨਾਮਵਰ 16 ਟੀਮਾਂ ਆਪਣੀ ਕਲਾ ਦੇ ਜੌਹਰ ਦਿਖਾਉਣਗੀਆਂ। ਇਸ ਮੌਕੇ ਪ੍ਰੋ. ਜਤਿੰਦਰ ਸਿੰਘ ਖ਼ਾਲਸਾ, ਸੂਰਤ ਸਿੰਘ ਖਾਲਸਾ, ਇੰਜ: ਮਨਿੰਦਰ ਸਿੰਘ, ਗੁਰਮੀਤ ਸਿੰਘ ਭਾਉ, ਸੁਖਚੈਨ ਸਿੰਘ ਔਲਖ, ਬਲਵਿੰਦਰ ਸਿੰਘ ਸੈਕਟਰੀ, ਗੁਰਦਿਆਲ ਸਿੰਘ ਰਿਟਾ. ਡਿਪਟੀ ਡਾਇਰੈਕਟਰ, ਸੁਮੀਤ ਸਿੰਘ, ਮਾਲਵਿੰਦਰ ਸਿੰਘ ਮੱਤਾ ਅਤੇ ਭਾਈ ਸੰਦੀਪ ਸਿੰਘ ਜਵੱਦੀ ਵਾਲੇ ਹਾਜ਼ਰ ਸਨ। ਇਸ ਮੌਕੇ ਗਤਕਾ ਕੋਚ ਗੁਰਪ੍ਰੀਤ ਸਿੰਘ ਅਤੇ ਆਰਤੀ ਨੂੰ ਵੀ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ - ਮਾਮਲਾ ਜਲਘਰ ਦੀਆਂ ਡਿੱਗੀਆਂ ’ਚ ਦੂਸ਼ਿਤ ਪਾਣੀ ਪਾਉਣ ਦਾ— ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ‘ਸੂਓ ਮੋਟੋ’ ਨੋਟਿਸ ਅਗਲੀ ਖ਼ਬਰ ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ ਹੋਈ ਦੋ ਰੋਜ਼ਾ 27 ਵਾਂ ਆਲ ਇੰਡੀਆ ਸ਼ੂਟਿੰਗ ਬਾਲ ਟੂਰਨਾਮੈਂਟ 21 ਤੋਂ ਸ਼ੁਰੂ ਹੋਵ...
Ad Position 24