09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਭਾਜਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ

ਮਲੋਟ, 8 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਰਾਜ ਭਰ ਵਿਚ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਸਿਵਲ ਹਸਪਤਾਲ ਮਲੋਟ ਵਿਖੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮਲੋਟ, 8 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਰਾਜ ਭਰ ਵਿਚ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਸਿਵਲ ਹਸਪਤਾਲ ਮਲੋਟ ਵਿਖੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਮਲੋਟ ਕੰਪਲੈਕਸ ਵਿਚ ਸਫ਼ਾਈ ਵਿਵਸਥਾ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਗੰਭੀਰਤਾ ਨਾਲ ਮੁਆਇਨਾ ਕੀਤਾ। ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਗੱਲਬਾਤ ਕਰਕੇ ਮਿਲ ਰਹੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਦੌਰੇ ਦੌਰਾਨ ਡਾ. ਬਲਜੀਤ ਕੌਰ ਨੇ ਹਸਪਤਾਲ ਪ੍ਰਸ਼ਾਸਨ ਤੇ ਸਫ਼ਾਈ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਹਸਪਤਾਲ ਵਿਚ ਹਰ ਵੇਲੇ ਉਚ ਪੱਧਰੀ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਇਨਫ਼ੈਕਸ਼ਨ ਦਾ ਸਾਹਮਣਾ ਨਾ ਕਰਨਾ ਪਵੇ। ਸਾਰੀਆਂ ਲੋੜੀਂਦੀਆਂ ਮੁਫ਼ਤ ਦਵਾਈਆਂ ਤੇ ਟੈੱਸਟਾਂ ਦੀ ਸਹੂਲਤ ਹਰ ਮਰੀਜ਼ ਤੱਕ ਬਿਨਾਂ ਕਿਸੇ ਦੇਰੀ ਦੇ ਪਹੁੰਚਾਈ ਜਾਵੇ। ਸਟਾਫ਼ ਦਾ ਰਵੱਈਆ ਮਰੀਜ਼ਾਂ ਪ੍ਰਤੀ ਨਿਮਰਤਾ ਭਰਿਆ ਅਤੇ ਸਹਿਯੋਗੀ ਹੋਣਾ ਚਾਹੀਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਨ ਅਤੇ ਆਮ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਮਿਸ਼ਨ ਕਲੀਨ ਪੰਜਾਬ ਦਾ ਮਕਸਦ ਕੇਵਲ ਸ਼ਹਿਰਾਂ ਨੂੰ ਹੀ ਨਹੀਂ, ਸਗੋਂ ਸਰਕਾਰੀ ਅਦਾਰਿਆਂ ਨੂੰ ਵੀ ਸਾਫ਼-ਸੁਥਰਾ ਤੇ ਪ੍ਰਭਾਵਸ਼ਾਲੀ ਬਣਾਉਣਾ ਹੈ। ਇਸ ਮੌਕੇ ਨਿੱਜੀ ਸਹਾਇਕ ਅਰਸ਼ਦੀਪ ਸਿੱਧੂ, ਸ਼ਿੰਦਰਪਾਲ ਸਿੰਘ, ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਿੰਦਰ ਕੁਮਾਰ, ਡਾਕਟਰਾਂ ਦੀ ਟੀਮ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਸੈਨਟਰੀ ਇੰਸਪੈਕਟਰ ਰਾਜ ਕੁਮਾਰ ਅਤੇ ਸਫ਼ਾਈ ਕਰਮਚਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਦੇਸ਼ ਕਾਲਜ ’ਚ ਅਧਿਆਪਕ ਦਿਵਸ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮੁਕਤਸਰ-ਸਾਦਿਕ-ਫ਼ਿਰੋਜ਼ਪੁਰ ਹਾਈਵੇਅ ਸੜਕ ਦਾ ਕੰਮ ਅਜੇ ਵੀ ਪਿਆ ਅਧੂਰਾ
Ad Position 24