08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਭਾਕਿਯੂ ਉਗਰਾਹਾਂ ਨੇ ਪਿੰਡਾਂ ’ਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 8 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਸੱਦੇ ’ਤੇ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾਇਆ ਹੋਇਆ ਹੈ। ਅੱਜ ਧਰਨੇ ਦੇ ਦਸਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫ਼ਰੀਦਕੋਟ, 8 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਸੱਦੇ ’ਤੇ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾਇਆ ਹੋਇਆ ਹੈ। ਅੱਜ ਧਰਨੇ ਦੇ ਦਸਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ। ਆਗੂਆਂ ਮੰਗ ਕੀਤੀ ਕਿ ਪਿੰਡਾਂ ਵਿਚ ਲੱਗ ਰਹੇ ਲੰਬੇ ਲੰਬੇ ਬਿਜਲੀ ਕੱਟਾਂ ਦਾ ਹੱਲ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਗ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ, ਪੰਜਾਬ ਤੇ ਹੋਰ ਰਾਜਾਂ ਵਿਚ ਪਾਣੀਆਂ ਦੇ ਮਸਲੇ ਨੂੰ ਦੋਹਾਂ ਸੂਬਿਆਂ ਦੇ ਕਿਸਾਨਾਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਨ ਦਿੱਤਾ ਜਾਵੇ, ਭਾਰਤ-ਅਮਰੀਕਾ ਮੁਕਤ ਸਵਪਾਰ ਸਮਝੌਤੇ ਨੂੰ ਰੱਦ ਕੀਤਾ ਜਾਵੇ ਆਦਿ ਮੰਗਾਂ ਨੂੰ ਸਰਕਾਰਾਂ ਪਹਿਲ ਦੇ ਆਧਾਰ ’ਤੇ ਵਿਚਾਰ ਕੇ ਲਾਗੂ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਜੈਤੋ, ਬਲਾਕ ਜੈਤੋ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਜੈਤੋ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ, ਸੇਵਕ ਸਿੰਘ ਜਿਉਣਵਾਲਾ, ਹਰਜਿੰਦਰ ਸਿੰਘ ਜਿਉਣਵਾਲਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਮੁਫਤ ਦੇ ਭਾਅ ਹਥਿਆ ਕੇ ਕਾਰਪੋਰੇਟ ਘਰਾਣਿਆਂ ਨੂੰ ਪਰੋਸਣ ਜਾ ਰਹੀ ਹੈ। ਕੇਂਦਰ ਸਰਕਾਰ ਭਾਰਤ ਅਮਰੀਕਾ ਮੁੁਕਤ ਵਪਾਰ ਸਮਝੌਤੇ ਰਾਹੀਂ ਲੋਕਾਂ ਦੇ ਕੁੱਲ ਜਲ ਜੰਗਲ ਜ਼ਮੀਨ ਅਤੇ ਡੇਅਰੀ ਉਤਪਾਦਾਂ ਨੂੰ ਹਥਿਆਉਣ ਲਈ ਕੇਂਦਰ ਸਰਕਾਰ ਪੱਬਾਂ ਭਾਰ ਹੈ। ਉਨ੍ਹਾਂ ਪੰਜਾਬ ਹਰਿਆਣਾ ਦੇ ਪਾਣੀਆਂ ਦੇ ਮਸਲੇ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 78,79,80 ਰੱਦ ਕਰਨਾ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਏਕਤਾ ਤੇ ਸੱਟ ਮਾਰਨਾ ਅਤੇ ਮੌਕਾ ਪ੍ਰਸਤ ਵੋਟ ਸਿਆਸਤਦਾਨਾਂ ਵਲੋਂ ਉਲਝਾਈ ਗਈ ਤਾਣੀ ਨੂੰ ਹੋਰ ਉਲਝਾਉਣ ਵਾਲਾ ਪੱਤਾ ਹੈ। ਕਿਸਾਨ ਆਗੂਆਂ ਵਲੋਂ ਤਲਵੰਡੀ ਸਲੇਮ ਵਿਖੇ ਅਵਤਾਰ ਪਾਸ਼ ਹੰਸਰਾਜ ਯਾਦਗਾਰ ਮਿਟਾਉਣ ਲਈ ਪੱਬਾਂ ਭਾਰ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪਿੰਡ ਦੇ ਸਰਪੰਚ ਅਤੇ ਉਸ ਦੇ ਗੁੰਡਾ ਅਨਸਰਾਂ ਵਲੋਂ ਅਵਤਾਰ ਪਾਸ਼ ਦੇ ਜਨਮ ਦਿਨ ਦੀ ਪ੍ਰੋਗਰਾਮ ਦੀ ਤਿਆਰੀ ਕਰ ਰਹੇ ਆਗੂਆਂ ਨਾਲ ਗੁੰਡਾਗਰਦੀ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਜਨਮ ਦਿਨ ਮਨਾਉਣ ਦੇ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਆਗੂਆਂ ਵਲੋਂ ਜ਼ਿਲੇ੍ਹ ਦੇ ਪਿੰਡਾਂ ਅੰਦਰ ਬਿਜਲੀ ਸਪਲਾਈ ਦੇ ਲੱਗ ਰਹੇ ਅਣ ਐਲਾਨੇ ਵੱਡੇ-ਵੱਡੇ ਕੱਟਾ ਨੂੰ ਲੈ ਕੇ ਐਲਾਨ ਕੀਤਾ ਕਿ ਜੇਕਰ ਆੳਣ ਵਾਲੇ ਦਿਨਾਂ ਵਿਚ ਨਿਰਵਿਘਨ ਸਪਲਾਈ ਨਹੀਂ ਚੱਲਦੀ ਤਾਂ ਸਖ਼ਤ ਐਕਸ਼ਨ ਅਖਤਿਆਰ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤੂਰਵੰਨਜਾਰਾ ਪਿੰਡ ਦੇ ਪੀੜਤ ਪਿਤਾ ਵਲੋਂ ਨਸ਼ਿਆਂ ਬਾਰੇ ਸਵਾਲ ਕਰਨ ’ਤੇ ਵਿੱਤ ਮੰਤਰੀ ਦੇ ਇਸ਼ਾਰੇ ’ਤੇ ਤੰਗ ਕਰਨ ਕਰਕੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿਚ ਮਿ੍ਰਤਕ ਦੇ ਬਿਆਨਾਂ ਤਹਿਤ ਵਿੱਤ ਮੰਤਰੀ ਸਮੇਤ ਸਾਰੇ ਦੋਸੀਆਂ ਤੇ ਕਾਰਵਾਈ ਕਰਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 10ਵੇਂ ਦਿਨ ਵੀ ਜਾਰੀ ਰਿਹਾ
Ad Position 24