ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ
ਕੋਟਕਪੂਰਾ , 8 ਸਤੰਬਰ ( ਹਰਪ੍ਰੀਤ ਸਿੰਘ ਚਾਨਾ )- ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਐਨ . ਐਸ .
ਕੋਟਕਪੂਰਾ , 8 ਸਤੰਬਰ ( ਹਰਪ੍ਰੀਤ ਸਿੰਘ ਚਾਨਾ )- ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਐਨ . ਐਸ . ਐਸ ਯੂਨਿਟ ਵਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ । ਐਨ . ਐਸ . ਐਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਦੱਸਿਆ ਕਿ ਇਸ ਦਿਵਸ ਦਾ ਮਕਸਦ ਸਾਖਰਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਹਰ ਵਿਅਕਤੀ ਲਈ ਸਿੱਖਿਆ ਦੇ ਮੌਕੇ ਯਕੀਨੀ ਬਣਾਉਣਾ ਹੈ । ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸਾਖਰਤਾ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਏ । ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਵਲੰਟੀਅਰਾਂ ਨੂੰ ਦੱਸਿਆ ਕਿ ਸਾਲ 2026 ਲਈ ਇਸ ਦਿਵਸ ਦਾ ਵਿਸ਼ਾ ਲੋਕਾਂ , ਧਰਤੀ ਅਤੇ ਖੁਸ਼ਹਾਲੀ ਲਈ ਸਾਖਰਤਾ ਹੈ । ਇਸ ਵਾਰ ਸਾਖਰਤਾ ਨੂੰ ਸਮਾਜਿਕ ਸ਼ਮੂਲੀਅਤ , ਟਿਕਾਊ ਵਿਕਾਸ ਅਤੇ ਰੋਜ਼ਗਾਰ ਦੇ ਬਿਹਤਰ ਮੌਕਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ । ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਨੇ ਦੱਸਿਆ ਕਿ ਸਾਖਰਤਾ ਸਿਰਫ ਪੜ੍ਹਨ ਲਿਖਣ ਦੀ ਸਮਰੱਥਾ ਨਹੀਂ ਸਗੋਂ ਇਹ ਵਿਅਕਤੀ ਨੂੰ ਆਪਣੇ ਹੱਕਾਂ ਨੂੰ ਸਮਝਣ , ਰੋਜ਼ਗਾਰ ਦੇ ਮੌਕੇ ਹਾਸਿਲ ਕਰਨ ਅਤੇ ਸਮਾਜ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਸਮਰੱਥ ਬਣਾਉਂਦੀ ਹੈ । ਇਸ ਮੌਕੇ ਸੀਨੀਅਰ ਕੋਆਰਡੀਨੇਟਰ ਸਤਵਿੰਦਰ ਕੌਰ ਅਤੇ ਲੈਕਚਰਾਰ ਬਲਜੀਤ ਕੌਰ ਵੀ ਹਾਜ਼ਰ ਸਨ ।