ਸਾਥੀਆਂ ਦੀ ਰਿਹਾਈ ਲਈ ਕਿਸਾਨਾਂ ਨੇ ਧਰਨਾ ਲਗਾ ਕੇ ਹਾਈਵੇ ਕੀਤਾ ਜਾਮ
ਬਰਗਾੜੀ, 9 ਸਤੰਬਰ (ਲਖਵਿੰਦਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਫ਼ਰੀਦਕੋਟ ਵਿਖੇ ਕਿਸਾਨਾਂ ਦਾ ਇਕੱਠ ਰੱਖਿਆ ਗਿਆ ਸੀ, ਜਿਸ ਨੂੰ ਤਾਰਪੀਡੋ ਕਰਨ ਲਈ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਵੱਡੇ ਕਿਸਾਨ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਲਿਆ ਅਤੇ ਕੁਝ ਨੂੰ ਹਿਰਾਸਤ ਵਿਚ ਲੈ ਕੇ ਗਿ੍ਫ਼ਤਾਰ ਕਰ ਲਿਆ। ਕਿਸਾਨ ਆਗੂ ਇੰਦਰਜੀਤ ਸਿੰਘ ਘਣੀਆਂ ਅਤੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਚੌਂਕੀ ਬਰਗਾੜੀ ਵਿਖੇ ਲਿਆਂਦਾ ਗਿਆ।
ਬਰਗਾੜੀ, 9 ਸਤੰਬਰ (ਲਖਵਿੰਦਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਫ਼ਰੀਦਕੋਟ ਵਿਖੇ ਕਿਸਾਨਾਂ ਦਾ ਇਕੱਠ ਰੱਖਿਆ ਗਿਆ ਸੀ, ਜਿਸ ਨੂੰ ਤਾਰਪੀਡੋ ਕਰਨ ਲਈ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਵੱਡੇ ਕਿਸਾਨ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਲਿਆ ਅਤੇ ਕੁਝ ਨੂੰ ਹਿਰਾਸਤ ਵਿਚ ਲੈ ਕੇ ਗਿ੍ਫ਼ਤਾਰ ਕਰ ਲਿਆ। ਕਿਸਾਨ ਆਗੂ ਇੰਦਰਜੀਤ ਸਿੰਘ ਘਣੀਆਂ ਅਤੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਚੌਂਕੀ ਬਰਗਾੜੀ ਵਿਖੇ ਲਿਆਂਦਾ ਗਿਆ। ਇਨ੍ਹਾਂ ਆਗੂਆਂ ਨੂੰ ਨਾ ਛੱਡਣ ’ਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਆਏ ਕਿਸਾਨਾਂ ਨੇ ਕਿਸਾਨ ਆਗੂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਂਕੀ ਬਰਗਾੜੀ ਮੂਹਰੇ ਧਰਨਾ ਲਗਾ ਦਿੱਤਾ ਅਤੇ ਨੈਸ਼ਨਲ ਹਾਈਵੇ ਦੇ ਦੋਨੋਂ ਪਾਸੇ ਜਾਮ ਕਰ ਦਿੱਤੇ ਜਿਸ ਨਾਲ ਦੋਨੋਂ ਸੜਕਾਂ ’ਤੇ ਦੂਰ ਤੱਕ ਭਾਰੀ ਜਾਮ ਲੱਗ ਗਿਆ। ਇਸ ਜਾਮ ਨੂੰ ਖੁਲ੍ਹਵਾਉਣ ਲਈ ਡੀ.ਐਸ.ਪੀ ਇਕਬਾਲ ਸਿੰਘ, ਐਸ.ਐਚ.ਓ ਰਮਨਦੀਪ ਸਿੰਘ, ਚੌਂਕੀ ਇੰਚਾਰਜ ਗੁਰਮੇਜ ਸਿੰਘ ਅਤੇ ਹੋਰਨਾਂ ਅਫ਼ਸਰਾਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਪ੍ਰੰਤੂ ਕਿਸਾਨਾਂ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਦੀ ਰਿਹਾਈ ਤੱਕ ਜਾਮ ਨਹੀਂ ਖੋਲ੍ਹਣਗੇ। ਫਿਰ ਗਿ੍ਰਫ਼ਤਾਰ ਆਗੂਆਂ ਨਾਲ ਗੱਲਬਾਤ ਕਰਨ ’ਤੇ ਧਰਨਾਕਾਰੀ ਗਿ੍ਰਫ਼ਤਾਰੀਆਂ ਦੇਣ ’ਤੇ ਸਹਿਮਤ ਹੋ ਗਏ। ਪੁਲਿਸ ਨੇ ਧਰਨਾਕਾਰੀ ਕਿਸਾਨਾਂ ਦੀ ਗਿ੍ਰਫ਼ਤਾਰ ਕਰਕੇ ਜਾਮ ਖੁੱਲ੍ਹਵਾ ਦਿੱਤਾ ਜਿਸ ਨਾਲ ਰਾਹਗੀਰਾਂ ਨੇ ਸੁੱਖ ਦਾ ਸਾਹ ਲਿਆ। ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਨਿਖ ੇਧੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਧਰਨਿਆਂ ਵਿਚੋਂ ਨਿਕਲੀ ਸਰਕਾਰ ਹੈ ਅਤੇ ਹੁਣ ਹੱਕ ਮੰਗਣ ਲਈ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਆਦਿ ਨੂੰ ਧਰਨੇ ਆਦਿ ਲਗਾਉਣ ’ਤੇ ਡਾਂਗਾਂ ਮਾਰੀਆਂ ਜਾਂਦੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਹਾਜ਼ਰ ਸਨ।