09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਧਾਇਕ ਸੇਖੋਂ ਨੇ ਸਰਹਿੰਦ ਨਹਿਰ ’ਚੋਂ ਪਾਣੀ ਲੀਕੇਜ ਸੰਬੰਧੀ ਮੌਕੇ ਦਾ ਜਾਇਜ਼ਾ ਲਿਆ

ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਭੋਲੂਵਾਲਾ ਵਿਖੇ ਸਰਹਿੰਦ ਨਹਿਰ ਵਿਚੋਂ ਪਾਣੀ ਲੀਕ ਹੋਣ ਦੀ ਖ਼ਬਰ ਸੁਣਦਿਆਂ ਹੀ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਲੀਕੇਜ਼ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਸਰਹਿੰਦ ਨਹਿਰ ਵਿਚ ਪਾਣੀ ਦੀ ਮਾਤਰਾ ਵੀ ਘਟਾ ਦਿੱਤੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਭੋਲੂਵਾਲਾ ਵਿਖੇ ਸਰਹਿੰਦ ਨਹਿਰ ਵਿਚੋਂ ਪਾਣੀ ਲੀਕ ਹੋਣ ਦੀ ਖ਼ਬਰ ਸੁਣਦਿਆਂ ਹੀ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਲੀਕੇਜ਼ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਸਰਹਿੰਦ ਨਹਿਰ ਵਿਚ ਪਾਣੀ ਦੀ ਮਾਤਰਾ ਵੀ ਘਟਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਡਿੱਗੀ ਬਣਾ ਕਿ ਬੰਨ੍ਹ ਲਗਾਇਆ ਜਾ ਰਿਹਾ ਹੈ, ਜਿਸ ਨਾਲ ਪਾਣੀ ਦੀ ਲੀਕੇਜ਼ ਬੰਦ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਮੌਕੇ ’ਤੇ ਮੌਜੂਦ ਹੈ ਅਤੇ ਆਈ ਸਮੱਸਿਆ ਨੂੰ ਨਜਿੱਠਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਸਮੱਸਿਆ ਨੂੰ ਜਲਦ ਹੀ ਹੱਲ ਕਰ ਲਿਆ ਜਾਵੇਗਾ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਸਰਬਜੀਤ ਸਿੰਘ ਬਰਾੜ, ਐਕਸੀਅਨ ਗੁਰਵੀਨ ਸਿੰਘ, ਜਗਜੀਤ ਸਿੰਘ, ਸਿਕੰਦਰ ਸਿੰਘ ਭੋਲੂਵਾਲਾ, ਗੁਰਸੇਵਕ ਸਿੰਘ ਭੋਲੂਵਾਲਾ, ਗੁਰਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਸਾਥੀਆਂ ਦੀ ਰਿਹਾਈ ਲਈ ਕਿਸਾਨਾਂ ਨੇ ਧਰਨਾ ਲਗਾ ਕੇ ਹਾਈਵੇ ਕੀਤਾ ਜਾਮ
Ad Position 24