09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖ਼ੁਰਾਕ ਸੁਰੱਖਿਆ ਟੀਮ ਨੇ ਫ਼ਰੀਦਕੋਟ ਅਤੇ ਜੈਤੋ ’ਚ ਵਿਸ਼ੇਸ਼ ਚੈਕਿੰਗ ਕੀਤੀ

ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀ ਖੁਰਾਕ ਸੁਰੱਖਿਆ ਟੀਮ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰੇਸ਼ ਕੁਮਾਰ ਦੀ ਅਗਵਾਈ ਹੇਠ ‘ਮੇਲਾ ਬਾਬਾ ਫ਼ਰੀਦ ਜੀ’ ਦੇ ਨੇੜੇ ਆਉਣ ਦੇ ਮੱਦੇਨਜ਼ਰ ਫ਼ਰੀਦਕੋਟ ਸ਼ਹਿਰ ਵਿਚ ਅਤੇ ਜੈਤੋ ਮੰਡੀ ਵਿਖੇ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀ ਖੁਰਾਕ ਸੁਰੱਖਿਆ ਟੀਮ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰੇਸ਼ ਕੁਮਾਰ ਦੀ ਅਗਵਾਈ ਹੇਠ ‘ਮੇਲਾ ਬਾਬਾ ਫ਼ਰੀਦ ਜੀ’ ਦੇ ਨੇੜੇ ਆਉਣ ਦੇ ਮੱਦੇਨਜ਼ਰ ਫ਼ਰੀਦਕੋਟ ਸ਼ਹਿਰ ਵਿਚ ਅਤੇ ਜੈਤੋ ਮੰਡੀ ਵਿਖੇ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਚਮ-ਚਮ, ਦੁੱਧ ਅਤੇ ਦੇਸੀ ਘਿਓ ਦੇ 3 ਨਮੂਨੇ ਲਏ ਗਏ। ਇਹ ਲਏ ਗਏ ਨਮੂਨੇ ਜਾਂਚ ਲਈ ਲੈਬੋਟਰੀ ਭੇਜੇ ਜਾਣਗੇ ਅਤੇ ਰਿਪੋਰਟ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਖੋਆ ਅਤੇ ਪਨੀਰ ਦੇ ਨਮੂਨੇ ਲਏ ਗਏ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕੀ ਵਸਤਾਂ ਮੁਹੱਈਆ ਕਰਵਾਉਣਾ ਲਈ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਡਾ. ਸੁਰੇਸ਼ ਕੁਮਾਰ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਨਵਦੀਪ ਚਾਹਲ ਨੇ ਖਾਣ-ਪੀਣ ਦੇ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਰਾਕ ਤਿਆਰ ਕਰਨ ਵਾਲੇ ਕਾਮਿਆਂ ਦੀ ਨਿੱਜੀ ਸਫ਼ਾਈ ਦੇ ਨਾਲ-ਨਾਲ ਕੰਮ ਵਾਲੀ ਥਾਂ ਦੀ ਸਫ਼ਾਈ ਦਾ ਵੀ ਵਿਸ਼ੇਸ਼ ਧਿਆਨ ਰੱਖਣ। ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ ਅਤੇ ਸਾਫ਼-ਸੁਥਰੇ ਵਾਤਾਵਰਨ ਵਿਚ ਤਿਆਰ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਉਨ੍ਹਾਂ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਉਤਪਾਦ ਤਿਆਰ ਕਰਨ ਲਈ ਕੇਵਲ ਮਿਆਰੀ ਅਤੇ ਬ੍ਰਾਂਡਡ ਕੱਚਾ ਮਾਲ ਹੀ ਖ਼ਰੀਦਣ ਅਤੇ ਹਰ ਖਰੀਦ ਦਾ ਉਚਿਤ ਬਿੱਲ ਜ਼ਰੂਰ ਪ੍ਰਾਪਤ ਕਰਨ। ਖੁਰਾਕ ਸੁਰੱਖਿਆ ਟੀਮ ਵਲੋਂ ਸਪੱਸ਼ਟ ਕੀਤਾ ਗਿਆ ਕਿ ਮੇਲੇ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਤੇ ਨਿਗਰਾਨੀ ਹੋਰ ਤੇਜ਼ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਫ਼ੂਡ ਸੇਫ਼ਟੀ ਅਫ਼ਸਰ ਨਵਦੀਪ ਚਾਹਲ ਅਤੇ ਟੀਮ ਮੈਂਬਰ ਤਰਲੋਕ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਨਾਟਕਾਂ ਦਾ ਮੰਚਨ ਅਗਲੀ ਖ਼ਬਰ ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ
Ad Position 24