10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ : ਕਰੀਰਵਾਲੀ, ਪਾਲੀ ਢਿੱਲੋਂ

ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਚੰਦਭਾਨ ਦੇ ਪ੍ਰਧਾਨ ਬਲਵੰਤ ਸਿੰਘ ਕਰੀਰਵਾਲੀ ਅਤੇ ਸਰਕਲ ਬਰਗਾੜੀ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ ਨੇ ਕਿਹਾ ਕਿ ਪੰਜਾਬ ’ਚ ਵਿਗੜੀ ਕਾਨੂੰਨ ਵਿਵਸਥਾ ਤੇ ਭਿ੍ਰਸ਼ਟਾਚਾਰ ਦਾ ਬੋਲਬਾਲਾ ਹੋਇਆ ਪਿਆ ਹੈ ਅਤੇ ਨਸ਼ਿਆਂ ਦੇ ਕਾਰਨ ਪੰਜਾਬ ਵਿਚ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ‘ਆਪ ਪਾਰਟੀ’ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ।

Ad Position 21
repet_subhas-goyals [Copy P29]
ਬਲਵੰਤ ਸਿੰਘ ਕਰੀਰਵਾਲੀ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ 11-09-2026
ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਚੰਦਭਾਨ ਦੇ ਪ੍ਰਧਾਨ ਬਲਵੰਤ ਸਿੰਘ ਕਰੀਰਵਾਲੀ ਅਤੇ ਸਰਕਲ ਬਰਗਾੜੀ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ ਨੇ ਕਿਹਾ ਕਿ ਪੰਜਾਬ ’ਚ ਵਿਗੜੀ ਕਾਨੂੰਨ ਵਿਵਸਥਾ ਤੇ ਭਿ੍ਰਸ਼ਟਾਚਾਰ ਦਾ ਬੋਲਬਾਲਾ ਹੋਇਆ ਪਿਆ ਹੈ ਅਤੇ ਨਸ਼ਿਆਂ ਦੇ ਕਾਰਨ ਪੰਜਾਬ ਵਿਚ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ‘ਆਪ ਪਾਰਟੀ’ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ। ਜਿਸ ਨੂੰ ਚੱਲਦਾ ਕਰਨ ਲਈ ਪੰਜਾਬ ਵਾਸੀ ਤਿਆਰ ਬੈਠੇ ਹਨ ਅਤੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ ਕਿਉਂਕਿ ਪੰਜਾਬ ਦਾ ਹਰ ਵਰਗ ਜਾਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮਿਲੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਕੱਚੇ ਰਸਤਿਆਂ ਨੂੰ ਪੱਕਾ, ਪਿੰਡਾਂ ਦੀਆਂ ਮੰਡੀਆਂ, ਖ਼ੇਡ ਸਟੇਡੀਅਮ, ਕੱਚੇ ਖਾਲਿਆਂ ਨੂੰ ਪੱਕਾ ਆਦਿ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੁਰ ਆਂਗਨ ਵੱਲੋਂ ‘ਸੰਗੀਤ ਅਧਿਆਪਕ ਸਨਮਾਨ ਉਤਸਵ’ ਕਰਵਾਇਆ ਅਗਲੀ ਖ਼ਬਰ ਪੰਜਾਬ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ‘ਹਿਊਮਨ ਰਾਈਟਜ਼ ਅਤੇ ਡੈਮੋਕ੍ਰੇਟਿਕ ਫੋਰਮ’ ਫਿਰ ਉੱਤਰੇਗੀ ਮੈਦਾਨ ’ਚ
Ad Position 24