ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਨੂੰ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ : ਢਿੱਲਵਾਂ
ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਪੀ. ਐਸ.
ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਵਲੋਂ ਵਿਦਿਆਰਥੀਆਂ ਦੀਆਂ ਲਟਕਦੀਆਂ ਮੰਗਾਂ, ਕਾਲਜ ਵਿਚ ਸੁਚਾਰੂ ਢੰਗ ਨਾਲ ਰੈਗੂਲਰ ਕਲਾਸਾਂ ਨਾ ਲੱਗਣ ਦੀ ਸਮੱਸਿਆ ਅਤੇ ਕੰਟ੍ਰੈਕਟ (ਠੇਕਾ ਆਧਾਰਿਤ) ਪ੍ਰੋਫੈਸਰਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਲਈ ਕਾਲਜ ਪਿ੍ੰਸੀਪਲ ਨੂੰ ਮੰਗ ਪੱਤਰ ਸੌਂਪਿਆ ਗਿਆ। ਪੀ.ਐੱਸ.ਯੂ. ਦੇ ਵਿਦਿਆਰਥੀ ਆਗੂਆਂ ਸੁਖਬੀਰ ਕੋਠੇ ਹਜ਼ੂਰਾ, ਮਨਪ੍ਰੀਤ ਚੈਨਾ, ਰਾਹੁਲ ਚੈਨਾ ਨੇ ਦੋਸ਼ ਲਗਾਇਆ ਕਿ ਕਾਲਜ ਵਿਚ ਪੜ੍ਹਾਈ ਦਾ ਢੁੱਕਵਾਂ ਮਾਹੌਲ ਨਾ ਹੋਣ ਕਰਕੇ ਵਿਦਿਆਰਥੀਆਂ ਦਾ ਭਵਿੱਖ ਅੰਧਕਾਰ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੈਸ਼ਨ ਅੱਧ ਵਿਚਾਲੇ ਪੁੱਜਣ ਦੇ ਬਾਵਜੂਦ ਕਲਾਸਾਂ ਨਿਯਮਤ ਰੂਪ ਵਿਚ ਨਹੀਂ ਲੱਗ ਰਹੀਆਂ, ਜਿਸ ਕਾਰਨ ਆਉਣ ਵਾਲੀਆਂ ਪ੍ਰੀਖਿਆਵਾਂ ਦਾ ਸਿਲੇਬਸ ਪੂਰਾ ਨਹੀਂ ਹੋਇਆ। ਇਸ ਸਥਿਤੀ ਕਰਕੇ ਵਿਦਿਆਰਥੀ ਵਰਗ ਭਾਰੀ ਮਾਨਸਿਕ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਿਹਾ ਹੈ। ਵਿਦਿਆਰਥੀ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਦੇ ਅਧੀਨ ਆਉਂਦੇ ਕਾਲਜਾਂ ਦੇ ਕੰਟ੍ਰੈਕਟ ਪ੍ਰੋਫੈਸਰਾਂ ਦੀਆਂ ਜਾਇਜ਼ ਮੰਗਾਂ ਜਿਵੇਂ ਯੂ.ਜੀ.ਸੀ ਰੈਗੂਲੇਸ਼ਨਾਂ ਅਨੁਸਾਰ ਪੂਰੇ ਪੇਅ-ਸਕੇਲ ਲਾਗੂ ਕਰਨਾ ਅਤੇ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਠੇਕਾ ਅਧਿਆਪਕਾਂ ਨੂੰ ਰੈਗੂਲਰ ਕਰਨਾ ਪੂਰੀਆਂ ਨਾ ਕੀਤੇ ਜਾਣ ਕਰਕੇ ਅਧਿਆਪਕ ਵਰਗ ਸੰਘਰਸ਼ ਦੇ ਰਾਹ ਪਿਆ ਹੋਇਆ ਹੈ। ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਬੇਰੁਖ਼ੀ ਕਾਰਨ ਪ੍ਰੋਫੈਸਰਾਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਸਿੱਧਾ ਅਸਰ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਪੈ ਰਿਹਾ ਹੈ ਅਤੇ ਕਲਾਸਾਂ ਮੁਕੰਮਲ ਤੌਰ ’ਤੇ ਠੱਪ ਹੋ ਕੇ ਰਹਿ ਗਈਆਂ ਹਨ। ਯੂਨੀਅਨ ਆਗੂਆਂ ਨੇ ਪਿ੍ੰਸੀਪਲ ਰਾਹੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਅਧਿਆਪਕਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ ਤਾਂ ਜੋ ਕਾਲਜ ਦਾ ਵਿੱਦਿਅਕ ਮਾਹੌਲ ਪਟੜੀ ’ਤੇ ਆ ਸਕੇ ਅਤੇ ਸਾਰੇ ਵਿਸ਼ਿਆਂ ਦੀਆਂ ਰੈਗੂਲਰ ਕਲਾਸਾਂ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕੀਤੀਆਂ ਜਾ ਸਕਣ। ਇਸ ਮੌਕੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗ ਪੱਤਰ ’ਤੇ ਤੁਰੰਤ ਗੰਭੀਰਤਾ ਨਾਲ ਕਾਰਵਾਈ ਨਾ ਕੀਤੀ ਗਈ ਅਤੇ ਕਲਾਸਾਂ ਦਾ ਯੋਗ ਪ੍ਰਬੰਧ ਨਾ ਕੀਤਾ ਗਿਆ ਤਾਂ ਪੰਜਾਬ ਸਟੂਡੈਂਟਸ ਯੂਨੀਅਨ ਆਮ ਵਿਦਿਆਰਥੀਆਂ ਨੂੰ ਨਾਲ ਲੈ ਕੇ ਪ੍ਰਸ਼ਾਸਨ ਖ਼ਿਲਾਫ ਤਿੱਖਾ ਸੰਘਰਸ਼ ਕਰੇਗੀ।