11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਧਾਇਕ ਸੇਖੋਂ ਵਲੋਂ ਢਿਲਵਾਂ ਖੁਰਦ ਵਿਖੇ ਪ੍ਰਾਇਮਰੀ ਹੈਲਥ ਸਬ ਸੈਂਟਰ ਦਾ ਉਦਘਾਟਨ

ਸਾਦਿਕ, 10 ਸਤੰਬਰ (ਗੁਰਭੇਜ ਸਿੰਘ ਚੌਹਾਨ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਢਿਲਵਾਂ ਖੁਰਦ ਵਿਖੇ ਲੋਕਾਂ ਨੂੰ ਬਿਹਤਰ ਅਤੇ ਨੇੜੇ ਤੋਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਪ੍ਰਾਇਮਰੀ ਹੈਲਥ ਸਬ ਸੈਂਟਰ ਦਾ ਅੱਜ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਫੀਤਾ ਕੱਟਕੇ ਅਤੇ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਰਸਮੀ ਉਦਘਾਟਨ ਕੀਤਾ। ਉਨ੍ਹਾਂ ਸਬ ਸੈਂਟਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਦਿਆਂ ਇੱਥੇ ਉਪਲਬਧ ਕਰਵਾਈਆਂ ਗਈਆਂ ਸਿਹਤ ਸਹੂਲਤਾਂ ਦਾ ਵਿਸਥਾਰ ਨਾਲ ਮੁਆਇਨਾ ਕੀਤਾ ਅਤੇ ਸਬ ਸੈਂਟਰ ਵਿਚ ਤਾਇਨਾਤ ਸਟਾਫ਼ ਨਾਲ ਵੀ ਗੱਲਬਾਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸਾਦਿਕ, 10 ਸਤੰਬਰ (ਗੁਰਭੇਜ ਸਿੰਘ ਚੌਹਾਨ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਢਿਲਵਾਂ ਖੁਰਦ ਵਿਖੇ ਲੋਕਾਂ ਨੂੰ ਬਿਹਤਰ ਅਤੇ ਨੇੜੇ ਤੋਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਪ੍ਰਾਇਮਰੀ ਹੈਲਥ ਸਬ ਸੈਂਟਰ ਦਾ ਅੱਜ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਫੀਤਾ ਕੱਟਕੇ ਅਤੇ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਰਸਮੀ ਉਦਘਾਟਨ ਕੀਤਾ। ਉਨ੍ਹਾਂ ਸਬ ਸੈਂਟਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਦਿਆਂ ਇੱਥੇ ਉਪਲਬਧ ਕਰਵਾਈਆਂ ਗਈਆਂ ਸਿਹਤ ਸਹੂਲਤਾਂ ਦਾ ਵਿਸਥਾਰ ਨਾਲ ਮੁਆਇਨਾ ਕੀਤਾ ਅਤੇ ਸਬ ਸੈਂਟਰ ਵਿਚ ਤਾਇਨਾਤ ਸਟਾਫ਼ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਮਾਸਟਰ ਅਮਰਜੀਤ ਸਿੰਘ, ਗੁਰਸੇਵਕ ਸਿੰਘ ਬੁੱਟਰ, ਹੈਰੀ ਢਿੱਲੋਂ, ਗੁਰਸੇਵਕ ਸਿੰਘ ਢਿੱਲੋਂ, ਰੇਸ਼ਮ ਸਿੰਘ ਢਿੱਲੋਂ, ਅਮਰੀਕ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਢਿੱਲੋਂ, ਹਰਮਨ ਢਿੱਲੋਂ, ਗੁਰਪਾਲ ਸਿੰਘ ਢਿੱਲੋਂ, ਗੁਰਟੇਕ ਸਿੰਘ ਢਿੱਲੋਂ, ਗਮਦੂਰ ਸਿੰਘ ਢਿੱਲੋਂ, ਬਿੰਦਰ ਸਿੰਘ ਨੰਬਰਦਾਰ, ਬੇਅੰਤ ਸਿੰਘ ਢਿੱਲੋਂ, ਡਿਪਟੀ ਸਿੰਘ, ਸੋਨੀ ਢਿੱਲੋਂ, ਪਿੰਡ ਦੀ ਪੰਚਾਇਤ ਦੇ ਨੁਮਾਇੰਦੇ, ਸਬ ਸੈਂਟਰ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦੀ ਬਰਗਾੜੀ ਯੂਥ ਸਪੋਰਟਸ ਕਲੱਬ ਦੇ ਖੇਡਾਂ ਤੇ ਸਮਾਜ ਸੇਵੀ ਕੰਮਾਂ ਦਾ ਕੋਈ ਸਾਨੀ ਨਹੀਂ : ਡਾ. ਸਿਵੀਆਂ ਅਗਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ
Ad Position 24