10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੀਨੀਅਰ ਵਰਲਡ ਚੈਂਪੀਅਨਸ਼ਿਪ ’ਚ ਭਾਰਤ ਦੀ ਨੁਮਾਇੰਦਗੀ ਕਰੇਗਾ ਕੋਟਕਪੂਰਾ ਦਾ ਸਾਗਰ ਸਿੰਘ

ਕੋਟਕਪੂਰਾ, 10 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਕੁਸ਼ਤੀ ਕੋਚਿੰਗ ਸੈਂਟਰ ਬਾਬਾ ਫ਼ਰੀਦ ਰੈਸਲਿੰਗ ਕਲੱਬ ਕੋਟਕਪੂਰਾ ਦੇ ਪਹਿਲਵਾਨ ਸਾਗਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕੋਟਕਪੂਰਾ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੋਟਕਪੂਰਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਾਗਰ ਸਿੰਘ ਇਸ ਤੋਂ ਪਹਿਲਾਂ ਅੰਡਰ-23 ਸੀਨੀਅਰ ਏਸ਼ੀਆ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕੋਟਕਪੂਰਾ, 10 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਕੁਸ਼ਤੀ ਕੋਚਿੰਗ ਸੈਂਟਰ ਬਾਬਾ ਫ਼ਰੀਦ ਰੈਸਲਿੰਗ ਕਲੱਬ ਕੋਟਕਪੂਰਾ ਦੇ ਪਹਿਲਵਾਨ ਸਾਗਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕੋਟਕਪੂਰਾ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੋਟਕਪੂਰਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਾਗਰ ਸਿੰਘ ਇਸ ਤੋਂ ਪਹਿਲਾਂ ਅੰਡਰ-23 ਸੀਨੀਅਰ ਏਸ਼ੀਆ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਹਨ। ਹੁਣ ਲਖਨਊ ਵਿਖੇ ਹੋਏ ਸੀਨੀਅਰ ਵਰਲਡ ਚੈਂਪੀਅਨਸ਼ਿਪ ਟਰਾਇਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੇ ਸੀਨੀਅਰ ਵਰਲਡ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਵਿਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਸੀਨੀਅਰ ਵਰਲਡ ਚੈਂਪੀਅਨਸ਼ਿਪ 12 ਤੋਂ 18 ਅਕਤੂਬਰ 2026 ਤੱਕ ਲਾਸ ਵੇਗਾਸ, ਅਮਰੀਕਾ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਸਾਗਰ ਸਿੰਘ ਭਾਰਤ ਦੀ ਨੁਮਾਇੰਦਗੀ ਕਰਨਗੇ। ਇਸ ਉਪਲਬਧੀ ਦੀ ਖੁਸ਼ੀ ਵਿਚ ਬੀਤੇ ਦਿਨ ਬਾਬਾ ਫ਼ਰੀਦ ਰੈਸਲਿੰਗ ਕਲੱਬ ਵਲੋਂ ਸਾਗਰ ਸਿੰਘ ਨੂੰ ਉਸ ਦੀ ਅੱਗੇ ਦੀ ਤਿਆਰੀ ਲਈ 51,000 ਦੀ ਸਨਮਾਨ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਮਿਹਨਤੀ ਕੋਚ ਮਨਪ੍ਰੀਤ ਸਿੰਘ ਸੰਧੂ ਨੂੰ ਵੀ 11,000 ਦੀ ਸਨਮਾਨ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਸ਼ਤੀ ਪ੍ਰਮੋਟਰ ਡਾ. ਰਵੀ ਬਾਂਸਲ (ਚੰਡੀਗੜ੍ਹ ਹਸਪਤਾਲ), ਰਜਿੰਦਰ ਸਿੰਘ ਸਰਾਂ (ਸਾਬਕਾ ਤਹਿਸੀਲਦਾਰ), ਕਲੱਬ ਪ੍ਰਧਾਨ ਨਵਦੀਪ ਸਿੰਘ ਢਿੱਲੋਂ, ਸੈਕਟਰੀ ਜੋਗਾ ਸਿੰਘ, ਖਜ਼ਾਨਚੀ ਸੋਨੂ ਗੋਇਲ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਬੀਰ ਸਰਾਂਵਾਂ ਜ਼ਿਲ੍ਹਾ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਗਿੱਲ, ਕੁਸ਼ਤੀ ਕੋਚ ਮਨਪ੍ਰੀਤ ਸਿੰਘ ਅਤੇ ਕ੍ਰਿਕਟ ਕੋਚ ਅਮਿਤ ਕੁਮਾਰ, ਰਜਿੰਦਰ ਬਰਗਾੜੀ, ਸ਼ਵਿੰਦਰ ਸ਼ਰਮਾ ਸਮੇਤ ਕਲੱਬ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਜੀਤ ਕੌਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਪਿੰਡ ਰੋੜੀਕਪੂਰਾ ਵਿਖੇ ਜੈਤੋ ਰਜਬਾਹੇ ’ਚ ਪਿਆ ਪਾੜ, ਕਈ ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ
Ad Position 24