ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਪੰਜਾਬ ਡਿਗਰੀ ਕਾਲਜ ’ਚ ਬੂਟੇ ਲਗਾਏ
ਸਾਦਿਕ, 10 ਸਤੰਬਰ (ਗੁਰਭੇਜ ਸਿੰਘ ਚੌਹਾਨ)-ਵਾਤਾਵਰਨ ਦੀ ਸਾਂਭ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਡਿਗਰੀ ਕਾਲਜ ਵਿਖੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਰੁੱਖ ਲਗਾਉਣ ਦੀ ਗਤੀਵਿਧੀ ਰੈੱਡ ਰਿਬਨ ਕਲੱਬ ਦੇ ਮੁਖੀ ਪ੍ਰੋ: ਜੁਗਰਾਜ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ।
ਸਾਦਿਕ, 10 ਸਤੰਬਰ (ਗੁਰਭੇਜ ਸਿੰਘ ਚੌਹਾਨ)-ਵਾਤਾਵਰਨ ਦੀ ਸਾਂਭ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਡਿਗਰੀ ਕਾਲਜ ਵਿਖੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਰੁੱਖ ਲਗਾਉਣ ਦੀ ਗਤੀਵਿਧੀ ਰੈੱਡ ਰਿਬਨ ਕਲੱਬ ਦੇ ਮੁਖੀ ਪ੍ਰੋ: ਜੁਗਰਾਜ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ। ਰੁੱਖ ਸਾਨੂੰ ਸਾਫ਼ ਹਵਾ, ਛਾਂ ਅਤੇ ਆਕਸੀਜਨ ਦੇ ਕੇ ਕੁਦਰਤੀ ਸੰਤੁਲਨ ਪ੍ਰਦਾਨ ਕਰਦੇ ਹਨ। ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਹਿੰਮ ਵਿਚ ਭਾਗ ਲਿਆ। ਇਸ ਮੌਕੇ ਪ੍ਰੋਫੈਸਰ ਜੁਗਰਾਜ ਸਿੰਘ ਅਤੇ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਕਾਲਜ ਵਿਚ ਛਾਂ ਦਾਰ ਤੇ ਫਲਦਾਰ ਬੂਟੇ ਲਗਾਏ ਗਏ ਅਤੇ ਨਾਲ ਹੀ ਇਨ੍ਹਾਂ ਬੂਟਿਆਂ ਦੀ ਨਿਯਮਤ ਦੇਖਭਾਲ ਕਰਨ, ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਸਿਰਜਣ ਦਾ ਸੰਕਲਪ ਲਿਆ ਗਿਆ। ਕਾਲਜ ਪ੍ਰਬੰਧਕ ਕਮੇਟੀ ਨੇ ਕਿਹਾ ਕਿ ‘ਇਕ ਰੁੱਖ ਮਾਂ ਦੇ ਨਾਮ’ ਵਰਗੀਆਂ ਮੁਹਿੰਮਾਂ ਸਮਾਜ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।