ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਵਿਖਾਈ
ਕਿਸਾਨ ਜਥੇਬੰਦੀ ਕਾਦੀਆਂ ਦੀ ਪਿੰਡ ਡੋਡ ਇਕਾਈ ਦੀ ਚੋਣ ਹੋਈ
ਸਾਦਿਕ, 11 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਬਲਾਕ ਸਾਦਿਕ ਦੇ ਪਿੰਡ ਡੋਡ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦੀ ਚੋਣ ਕੀਤੀ ਗਈ। ਇਸ ਚੋਣ ਲਈ ਕਿਸਾਨਾਂ ਦੀ ਇਕੱਤਰਤਾ ਵਜ਼ੀਰ ਸਿੰਘ ਡੋਡ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ ਦੇ ਗ੍ਰਹਿ ਵਿਖੇ ਹੋਈ।
ਸਾਦਿਕ, 11 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਬਲਾਕ ਸਾਦਿਕ ਦੇ ਪਿੰਡ ਡੋਡ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦੀ ਚੋਣ ਕੀਤੀ ਗਈ। ਇਸ ਚੋਣ ਲਈ ਕਿਸਾਨਾਂ ਦੀ ਇਕੱਤਰਤਾ ਵਜ਼ੀਰ ਸਿੰਘ ਡੋਡ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਜਸਪਿੰਦਰ ਸਿੰਘ ਰੁਪੱਈਆ ਵਾਲਾ ਅੰਤਰਿਮ ਕਮੇਟੀ ਮੈਂਬਰ ਪੰਜਾਬ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ, ਜਗਦੀਪ ਸਿੰਘ ਜਨੇਰੀਆ ਜਨਰਲ ਸਕੱਤਰ ਜ਼ਿਲ੍ਹਾ ਫ਼ਰੀਦਕੋਟ, ਮੱਖਣ ਸਿੰਘ ਡੋਡ ਸੀਨੀਅਰ ਕਿਸਾਨ ਆਗੂ, ਅੰਗਰੇਜ਼ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਸਾਦਿਕ, ਗੁਰਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਜਨਰਲ ਸਕੱਤਰ ਬਲਾਕ ਸਾਦਿਕ, ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਕਾਉਣੀ ਅਤੇ ਸਿਕੰਦਰ ਸਿੰਘ ਡੋਡ ਕਿਸਾਨ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਪਿੰਡ ਡੋਡ ਦੀ ਇਕਾਈ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਪ੍ਰਧਾਨ ਰਜਿੰਦਰ ਸਿੰਘ, ਜਨਰਲ ਸਕੱਤਰ ਨਿਰਭੈ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਵਿੱਤ ਸਕੱਤਰ ਜਸਪਾਲ ਸਿੰਘ, ਪ੍ਰੈਸ ਸਕੱਤਰ ਤਰਸੇਮ ਸਿੰਘ, ਜਨਰਲ ਸਕੱਤਰ ਨਿਰਵੈਰ ਸਿੰਘ ਮੀਤ ਪ੍ਰਧਾਨ ਸੁਰਜੀਤ ਸਿੰਘ ਅਤੇ ਮੈਂਬਰ ਸੁਖਪਾਲ ਸਿੰਘ, ਜਸਕਰਨ ਸਿੰਘ, ਇਕਬਾਲ ਸਿੰਘ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਚੁਣੇ ਗਏ। ਇਸ ਮੌਕੇ ਸਾਰੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਕਾਈ ਪ੍ਰਧਾਨ ਰਜਿੰਦਰ ਸਿੰਘ ਨੇ ਆਪਣੇ ਪਿੰਡ ਦੀ ਇਕਾਈ ਵਲੋਂ ਕਿਸਾਨੀ ਸੰਘਰਸ਼ਾਂ ਦਾ ਡੱਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ।