12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅੰਤਰ ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਾਜ਼ਿਲਕਾ ਨੂੰ ਹਰਾਇਆ ਆਦੇਸ਼ ਕਾਲਜ ਦੇ ਬੀ.ਕਾਮ. ਵਿਭਾਗ ਦੇ ਵਿਦਿਆਰਥੀਆਂ ਨੇ ਨਤੀਜਿਆਂ ’ਚ ਮਾਰੀ ਬਾਜ਼ੀ

ਸਾਦਿਕ, 11 ਸਤੰਬਰ (ਗੁਰਭੇਜ ਸਿੰਘ ਚੌਹਾਨ)-ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ (ਫ਼ਰੀਦਕੋਟ) ਦੇ ਬੀ. ਕਾਮ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸਾਦਿਕ, 11 ਸਤੰਬਰ (ਗੁਰਭੇਜ ਸਿੰਘ ਚੌਹਾਨ)-ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ (ਫ਼ਰੀਦਕੋਟ) ਦੇ ਬੀ.ਕਾਮ. ਵਿਭਾਗ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਵੱਖ - ਵੱਖ ਸਮੈਸਟਰਾਂ ਵਿਚ ਮੈਰਿਟ ਸਥਾਨ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਬੀ.ਕਾਮ. ਚੌਥੇ ਸਮੈਸਟਰ ਵਿਚ ਮਨਵੀਰ ਕੌਰ ਨੇ 8.11 ਸੀ.ਜੀ.ਪੀ.ਏ, ਲਵਪ੍ਰੀਤ ਕੌਰ ਨੇ 7.89 ਸੀ.ਜੀ.ਪੀ.ਏ, ਮਨਪ੍ਰੀਤ ਕੌਰ ਨੇ 7.81 ਸੀ.ਜੀ.ਪੀ.ਏ ਅਤੇ ਜਸਵਿੰਦਰ ਸਿੰਘ ਨੇ 7.67 ਸੀ.ਜੀ.ਪੀ.ਏੇ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਬੀ.ਕਾਮ. ਦੂਜੇ ਸਮੈਸਟਰ ਵਿਚ ਲਵਪ੍ਰੀਤ ਕੌਰ ਨੇ 8.57 ਸੀ.ਜੀ.ਪੀ.ਏੇ, ਲਵਨੀਤ ਰਾਣੀ ਨੇ 8.39 ਸੀ.ਜੀ.ਪੀ.ਏ, ਸਨੇਹਾ ਨੇ 8.30 ਸੀ.ਜੀ.ਪੀ.ਏ, ਦਲਵਿੰਦਰ ਸਿੰਘ ਨੇ 8.22 ਸੀ.ਜੀ.ਪੀ.ਏ ਅੰਕ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਨਵਦੀਪ ਸਿੰਘ ਅਤੇ ਖੁਸ਼ਦੀਪ ਸਿੰਘ ਨੇ 8.13 ਸੀ.ਜੀ.ਪੀ.ਏ ਅੰਕ ਪ੍ਰਾਪਤ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਸਿੰਘ ਵਿਰਕ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਲਈ ਵਿਦਿਆਰਥੀਆਂ ਅਤੇ ਬੀ.ਕਾਮ. ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸੀ.ਐਮ.ਡੀ. ਜਨਜੀਤਪਾਲ ਸਿੰਘ ਸੇਖੋਂ, ਐਮ.ਡੀ. ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐਸ.ਪੀ. ਮੌਂਗਾ ਵਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵਿਭਾਗ ਮੁਖੀ ਸਹਾਇਕ ਪ੍ਰੋ. ਰਾਜਵਿੰਦਰ ਕੌਰ ਕਲਸੀ, ਸਹਾਇਕ ਪ੍ਰੋ. ਪਰਮਜੀਤ ਕੌਰ ਅਤੇ ਸਹਾਇਕ ਪ੍ਰੋ. ਰਾਜਵਿੰਦਰ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਵੀਆਂ ਨਿਯੁਕਤੀਆਂ ਦਾ ਸਵਾਗਤ : ਨਾਹਰ ਸਿੰਘ ਸੇਖੋਂ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਭੁਚਾਲ ਸੰਬੰਧੀ ਮੋਕ ਡਰਿੱਲ ਕਰਵਾਈ
Ad Position 24