ਸੋਲਿਡ ਵੇਸਟ ਮੈਨੇਜਮੈਂਟ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
ਕੋਟਕਪੂਰਾ, 11 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਅਗਵਾਈ ਹੇਠ ਅੱਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।
ਕੋਟਕਪੂਰਾ, 11 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਅਗਵਾਈ ਹੇਠ ਅੱਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਠੋਸ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ, ਸਫ਼ਾਈ, ਕੂੜੇ ਦੀ ਛਾਂਟੀ, ਰੀਸਾਈਕਲਿੰਗ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਆਪਣੇ ਰਚਨਾਤਮਕ ਵਿਚਾਰਾਂ ਨੂੰ ਪੋਸਟਰਾਂ ਰਾਹੀਂ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਮੁਕਾਬਲੇ ਵਿਚ ਵਿਦਿਆਰਥਣ ਅਨਮੋਲ ਨੇ ਪਹਿਲਾ ਸਥਾਨ, ਸੁਮਨ ਨੇ ਦੂਜਾ ਸਥਾਨ ਅਤੇ ਅਨੀਤਾ ਨੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰੋਗਰਾਮ ਅਫ਼ਸਰ ਅਮਨਦੀਪ ਕੌਰ, ਗੁਰਤੇਜ ਸਿੰਘ ਅਤੇ ਪਰਨੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਵੀ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਰਚਨਾਤਮਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੀ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।