12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ.

Ad Position 21
repet_subhas-goyals [Copy P29]
ਡੇਂਗੂ ਵਿਰੋਧੀ ਗਤੀਵਿਧੀਆਂ ਲਈ ਰਵਾਨਾ ਹੁੰਦੀ ਟੀਮ। 12-09-2026
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹਿਰ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫ਼ੀਲਡ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ। ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ, ਨਰਸਿੰਗ ਵਿਦਿਆਰਥੀ ਅਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਅਧੀਨ ਅੱਜ ਹਾਟ ਸਪਾਟ ਏਰੀਏ ਗਾਂਧੀ ਨਗਰ, ਨਾਰੰਗ ਕਾਲੋਨੀ, ਬਾਬਾ ਦੀਪ ਸਿੰਘ ਨਗਰ, ਥਾਂਦੇਵਾਲਾ ਰੋਡ, ਬਠਿੰਡਾ ਰੋਡ, ਕੋਟਕਪੂਰਾ ਰੋਡ, ਅਬੋਹਰ ਰੋਡ, ਆਮ ਆਦਮੀ ਕਲੀਨਿਕ ਤੇ ਹੋਰ ਜਨਤਕ ਥਾਵਾਂ ’ਤੇ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ। ਇਸ ਮੌਕੇ ਡਾ. ਰੋਬਿਨ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈੱਸਟ ਜ਼ਰੂਰ ਕਰਵਾਇਆ ਜਾਵੇ। ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਲਾਲ ਚੰਦ ਸਿਹਤ ਇੰਸਪੈਕਟਰ, ਗੁਰਪ੍ਰੀਤ ਸਿੰਘ ਪੀ.ਏ., ਸਿਹਤ ਵਰਕਰ ਸ਼ਿਵਰਾਜ ਸਿੰਘ, ਗੁਰਭਗਤ ਸਿੰਘ, ਗੁਰਜੀਤ ਸਿੰਘ, ਗੁਰਸੇਵਕ ਸਿੰਘ, ਰਾਜਵਿੰਦਰ ਸਿੰਘ, ਵਕੀਲ ਸਿੰਘ, ਅੰਮ੍ਰਿਤਪਾਲ ਸਿੰਘ, ਬ੍ਰੀਡਿੰਗ ਚੈਕਰ ਅਤੇ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਆਤਮ-ਹੱਤਿਆ ਰੋਕਥਾਮ ਦਿਵਸ ਮੌਕੇ ਜਾਗਰੂਕਤਾ ਗਤਵਿਧੀਆਂ ਕੀਤੀਆਂ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂ...
Ad Position 24