ਗ੍ਰੰਥੀ ਸਭਾ ਮਲੋਟ ਅਤੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੁਖੀਆਂ ਦੀ ਅਹਿਮ ਮੀਟਿੰਗ
ਮਲੋਟ, 12 ਸਤੰਬਰ (ਪਾਟਿਲ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਮਲੋਟ ਅਤੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੁਖੀਆਂ ਦੀ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਾਹਿਬ ਮਲੋਟ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਡਾ.
ਮਲੋਟ, 12 ਸਤੰਬਰ (ਪਾਟਿਲ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਮਲੋਟ ਅਤੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੁਖੀਆਂ ਦੀ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਾਹਿਬ ਮਲੋਟ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਨੇ ਕੀਤੀ। ਮੀਟਿੰਗ ਦੌਰਾਨ ਗ੍ਰੰਥੀ ਸਾਹਿਬਾਨ ਦੀਆਂ ਸੇਵਾਵਾਂ, ਗੁਰੂ ਘਰਾਂ ਦੀ ਮਰਿਆਦਾ ਤੇ ਮੌਜੂਦਾ ਮਹਿੰਗਾਈ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ, ਸਹਿਜ ਪਾਠ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਭੇਟਾ ਵਿਚ ਸਰਬਸੰਮਤੀ ਨਾਲ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਡਾ. ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਮੌਜੂਦਾ ਮਹਿੰਗਾਈ ਨੂੰ ਮੁੱਖ ਰੱਖਦਿਆਂ ਹਰ ਸਾਲ ਸਰਬਸੰਮਤੀ ਨਾਲ ਭੇਟਾ ਵਿਚ ਵਾਧਾ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ, ਤਾਂ ਜੋ ਗੁਰੂ ਘਰਾਂ ਵਿਚ ਸੇਵਾ ਨਿਭਾਅ ਰਹੇ ਗ੍ਰੰਥੀ ਸਾਹਿਬਾਨ ਨੂੰ ਉਨ੍ਹਾਂ ਦੀ ਸੇਵਾ ਅਨੁਸਾਰ ਯੋਗ ਸਨਮਾਨ ਮਿਲ ਸਕੇ। ਉਨ੍ਹਾਂ ਨੇ ਗ੍ਰੰਥੀ ਸਾਹਿਬਾਨ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਮਰਿਆਦਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਸ ਮੌਕੇ ਪ੍ਰਧਾਨ ਜਗਦੇਵ ਸਿੰਘ, ਪ੍ਰਧਾਨ ਹਰਜੀਤ ਸਿੰਘ, ਮੇਜਰ ਸਿੰਘ, ਪ੍ਰਧਾਨ ਦਵਿੰਦਰਪਾਲ ਸਿੰਘ, ਪ੍ਰਧਾਨ ਮਲਕੀਤ ਸਿੰਘ, ਪਰਮਜੀਤ ਸਿੰਘ, ਪ੍ਰਧਾਨ ਹਰਨੇਕ ਸਿੰਘ ਬਰਾੜ, ਪ੍ਰਭਜੋਤ ਸਿੰਘ, ਪਿੱਪਲ ਸਿੰਘ, ਬਲਵਿੰਦਰ ਸਿੰਘ, ਸਰਦੂਲ ਸਿੰਘ, ਗੁਰਮੀਤ ਸਿੰਘ, ਚੜ੍ਹਤ ਸਿੰਘ, ਜੀਵਨ ਸਿੰਘ, ਬਲਵੀਰ ਸਿੰਘ, ਪਰਮਿੰਦਰ ਸਿੰਘ, ਰਜਿੰਦਰਪਾਲ ਸਿੰਘ, ਗੁਰਦਿਆਲ ਸਿੰਘ, ਮਲਕੀਤ ਸਿੰਘ, ਧਰਮ ਸਿੰਘ, ਸੁਰਜੀਤ ਸਿੰਘ, ਸਾਹਿਬ ਸਿੰਘ ਅਤੇ ਗੁਰਦਿੱਤ ਸਿੰਘ ਆਦਿ ਹਾਜ਼ਰ ਸਨ।