ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਪੀਕਰ ਸੰਧਵਾਂ ਦੀ ਕੋਠੀ ਦਾ ਘਿਰਾਓ ਕਰ ਕੇ ਕੀਤਾ ਰੋਸ ਪ੍ਰਦਰਸ਼ਨ
ਕੋਟਕਪੂਰਾ, 12 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਾਂਝਾ ਤਾਲਮੇਲ ਕਮੇਟੀ, ਪੰਜਾਬ ਕਰਮਚਾਰੀ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਕਰਮਚਾਰੀ ਮੰਚ ਦੇ ਸਾਂਝੇ ਸੱਦੇ ’ਤੇ ਪਿੰਡ ਸੰਧਵਾਂ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ ਅਤੇ ਮੁਕਤਸਰ ਸਮੇਤ ਵੱਖ-ਵੱਖ ਜ਼ਿਲਿਆਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ, ਪੈਨਸ਼ਨਰ, ਆਸ਼ਾ ਵਰਕਰ, ਮਿਡ-ਡੇ ਮੀਲ ਵਰਕਰ, ਆਂਗਣਵਾੜੀ ਵਰਕਰ ਅਤੇ ਅਧਿਆਪਕ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ।
ਕੋਟਕਪੂਰਾ, 12 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਾਂਝਾ ਤਾਲਮੇਲ ਕਮੇਟੀ, ਪੰਜਾਬ ਕਰਮਚਾਰੀ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਕਰਮਚਾਰੀ ਮੰਚ ਦੇ ਸਾਂਝੇ ਸੱਦੇ ’ਤੇ ਪਿੰਡ ਸੰਧਵਾਂ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ ਅਤੇ ਮੁਕਤਸਰ ਸਮੇਤ ਵੱਖ-ਵੱਖ ਜ਼ਿਲਿਆਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ, ਪੈਨਸ਼ਨਰ, ਆਸ਼ਾ ਵਰਕਰ, ਮਿਡ-ਡੇ ਮੀਲ ਵਰਕਰ, ਆਂਗਣਵਾੜੀ ਵਰਕਰ ਅਤੇ ਅਧਿਆਪਕ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਵਿਰਕ, ਪ੍ਰੇਮ ਚਾਵਲਾ, ਅਮਰੀਕ ਸਿੰਘ ਸੰਧੂ, ਸੁਖਵਿੰਦਰ ਸਿੰਘ ਸੁੱਖੀ, ਜਤਿੰਦਰ ਕੁਮਾਰ, ਸਰਬਜੀਤ ਕੌਰ, ਹਰਪ੍ਰੀਤ ਸਿੰਘ ਅਤੇ ਇੰਦਰਜੀਤ ਸਿੰਘ ਖੀਵਾ ਨੇ ਸੰਬੋਧਨ ਕੀਤਾ। ਆਗੂਆਂ ਨੇ ਪੰਜਾਬ ਸਰਕਾਰ ’ਤੇ ਲਗਾਤਾਰ ਵਾਅਦਾ ਖ਼ਿਲਾਫ਼ੀ ਕਰਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਵਰਗਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਆਗੂਆਂ ਨੇ ਮਹਿੰਗਾਈ ਭੱਤਾ (ਡੀ.ਏ.) 60 ਫ਼ੀਸਦੀ ਕਰਨ ਅਤੇ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਲਦ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਈ ਸੂਬਿਆਂ ਵਿਚ ਡੀ.ਏ. 60 ਫ਼ੀਸਦੀ ਤੱਕ ਹੈ, ਇਸ ਲਈ ਪੰਜਾਬ ਵਿਚ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦਾ ਡੀ.ਏ. ਦਿੱਤਾ ਜਾਵੇ। ਇਸ ਤੋਂ ਇਲਾਵਾ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਬਹਾਲ ਕਰਨ ਦੀ ਮੰਗ ਨੂੰ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਕਰੀਬ ਚਾਰ ਸਾਲ ਪਹਿਲਾਂ ਮੰਤਰੀ ਮੰਡਲ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਇਸ ਨੂੰ ਅਜੇ ਤੱਕ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਆਸ਼ਾ ਵਰਕਰਾਂ, ਮਿਡ-ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦ ੇ ਮਾਣ-ਭੱਤੇ ਨੂੰ ਦੁੱਗਣਾ ਕਰਨ ਦੇ ਵਾਅਦੇ ਨੂੰ ਤੁਰੰਤ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹੋਰ ਵਰਗਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰਨਾ ਚਾਹੀਦਾ ਹੈ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।