13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਧਰਨਾ

ਮਲੋਟ, 12 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮਲੋਟ, 12 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਸਮੇਤ ਵੱਖ-ਵੱਖ ਜ਼ਿਲਿ੍ਹਆਂ ਤੋਂ ਪੁੱਜੇ ਵੱਡੀ ਗਿਣਤੀ ਪਾਰਟੀ ਵਰਕਰਾਂ ਨੇ ਕਾਲੀਆਂ ਝੰਡੀਆਂ ਲਹਿਰਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਹ ਧਰਨਾ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕਥਿਤ ਧੱਕੇਸ਼ਾਹੀ, ਮੋਹਨਜੀਤ ਸਿੰਘ ਸ਼ੇਰੋਂ ’ਤੇ ਤਸ਼ੱਦਦ, ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ’ਤੇ ਆਤਮ-ਹੱਤਿਆ ਲਈ ਮਜ਼ਬੂਰ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਿਰਾਓ ਦੇ ਸੱਦੇ ਤਹਿਤ ਕੀਤਾ ਗਿਆ। ਧਰਨੇ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਕੈਬਨਿਟ ਮੰਤਰੀ ਦੀ ਰਿਹਾਇਸ਼ ਵਾਲੀ ਕਾਲੋਨੀ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਜਦੋਂ ਵਰਕਰਾਂ ਨੇ ਕਾਲੋਨੀ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਗੇਟ ’ਤੇ ਹੀ ਰੋਕ ਲਿਆ, ਜਿਸ ਤੋਂ ਬਾਅਦ ਵਰਕਰਾਂ ਨੇ ਗੇਟ ਦੇ ਬਾਹਰ ਹੀ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਸ਼ਿਵਕੰਵਰ ਸਿੰਘ ਸੰਧੂ, ਪਰਮਜੀਤ ਸਿੰਘ, ਵਾਰਿਸ ਪੰਜਾਬ ਦੇ ਬੁਲਾਰੇ ਤਜਿੰਦਰ ਸਿੰਘ ਢਿੱਲੋਂ ਅਤੇ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਕਰਨਵੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਵਿਰੁੱਧ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਵਿਚ ਮੁੱਖ ਮੰਤਰੀ ਨੂੰ ਕਾਲੀ ਝੰਡੀ ਦਿਖਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ’ਤੇ ਤਸ਼ੱਦਦ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਦਾਅਵਾ ਕੀਤਾ ਕਿ ਹਰਪਾਲ ਸਿੰਘ ਚੀਮਾ ਨੂੰ ਸਵਾਲ ਕਰਨ ਵਾਲੇ ਗੁਲਜ਼ਾਰ ਸਿੰਘ ਨੂੰ ਆਤਮ-ਹੱਤਿਆ ਕਰਨ ਲਈ ਮਜ਼ਬੂਰ ਹੋਣਾ ਪਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਮੰਤਰੀ ਦਿੱਲੀ ਦੇ ਹੱਥਾਂ ਵਿਚ ਕਠਪੁਤਲੀ ਬਣ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਤੋਂ ਇਨ੍ਹਾਂ ਮੁੱਦਿਆਂ ਦਾ ਹਿਸਾਬ ਮੰਗਣਗੇ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਿੰਡਾਂ ਵਿਚ ਜਾ ਕੇ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਪੰਜਾਬ ਵਿਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ। ਇਸ ਮੌਕੇ ਹਾਜ਼ਰ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੀ ਚੋਣ ’ਚ ਐਡ. ਸਰਨਾਮ ਸਿੰਘ ਸੰਧੂ ਸਮੇਤ ਪੂਰੀ ਟੀਮ ਰਹੀ ਜੇਤੂ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਪੀਕਰ ਸੰਧਵਾਂ ਦੀ ਕੋਠੀ ਦਾ ਘਿਰਾਓ ਕਰ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24