ਢਿਲਵਾਂ ਕਲਾਂ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ
ਕੋਟਕਪੂਰਾ, 12 ਸਤੰਬਰ (ਰਿੰਕੂ ਮਲਹੋਤਰਾ)-ਨਜ਼ਦੀਕੀ ਪਿੰਡ ਢਿਲਵਾਂ ਕਲਾਂ ਵਿਖੇ ਅੰਡਰ-17 ਇਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਨੇੜਲੇ 16 ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ।
ਕੋਟਕਪੂਰਾ, 12 ਸਤੰਬਰ (ਰਿੰਕੂ ਮਲਹੋਤਰਾ)-ਨਜ਼ਦੀਕੀ ਪਿੰਡ ਢਿਲਵਾਂ ਕਲਾਂ ਵਿਖੇ ਅੰਡਰ-17 ਇਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਨੇੜਲੇ 16 ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੀ ਸ਼ੁਰੂਆਤ ਗੁਰਸੇਵਕ ਸਿੰਘ ਅਨੋਖਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ ਵਿੰਗ ਨੇ ਕੀਤੀ। ਇਸ ਮੌਕੇ ਜਰਨੈਲ ਸਿੰਘ ਸਾਬਕਾ ਸਰਪੰਚ, ਡਾਕਟਰ ਬਲਵੀਰ ਸਿੰਘ ਸਰਕਲ ਪ੍ਰਧਾਨ, ਮੱਖਣ ਧਾਲੀਵਾਲ, ਡਾਕਟਰ ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਢੀ, ਪ੍ਰਦੀਪ ਸਿੰਘ, ਗੁਰਪਿਆਰ ਸਿੰਘ ਜਿੰਦੀ, ਗੁਰਜੰਟ ਸਿੰਘ ਸਿੱਧੂ ਕੀਰਤੀ ਕਿਸਾਨ ਯੂਨੀਅਨ, ਪੱਪਾ ਢਿੱਲੋਂ ਸਮੇਤ ਕਲੱਬ ਮੈਂਬਰ ਚੀਰੀ ਢਿਲਵਾਂ, ਅਬੀ, ਗੋਵਿੰਦਾ ਚੀਨੀ ਤੇ ਲਵਲੀ ਢਿਲਵਾਂ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਨੌਜਵਾਨਾਂ ਵਿਚ ਇਸ ਟੂਰਨਾਮੈਂਟ ਪ੍ਰਤੀ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਵਾਜਬ ਇਨਾਮ ਵੀ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਵਿਚ ਖੇਡਾਂ ਪ੍ਰਤੀ ਹੋਰ ਉਤਸ਼ਾਹ ਪੈਦਾ ਹੋ ਸਕੇ।