13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਨਸ਼ੇ ਦੇ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਫ਼ਰੀਦਕੋਟ, 12 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਨਸ਼ੇ ਦੇ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਭਾਈ ਘਣੱਈਆ ਚੌਂਕ, ਫ਼ਰੀਦਕੋਟ ਵਿਖੇ ਮੌਜੂਦ ਸਨ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਕਥਿਤ ਦੋਸ਼ੀ ਟੋਨੀ ਪੁੱਤਰ ਦਰਸ਼ਨ ਸਿੰਘ ਵਾਸੀ ਫ਼ਰੀਦਕੋਟ ਕਥਿਤ ਤੌਰ ’ਤੇ ਨਸ਼ੇ ਦੇ ਪਾਬੰਦੀਸ਼ੂਦਾ ਕੈਪਸੂਲ ਵੇਚਣ ਦਾ ਆਦੀ ਹੈ ਅਤੇ ਉਹ ਅੱਜ ਵੀ ਨਵੀਂ ਦਾਣਾ ਮੰਡੀ ਵਿਖੇ ਕੈਪਸੂਲ ਵੇਚਣ ਲਈ ਘੁੰਮ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਰੇਡ ਕਰ ਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਕਥਿਤ ਤੌਰ ’ਤੇ 300 ਪਾਬੰਦਸ਼ੂਦਾ ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮੈਜਿਸਟਰੇਟ ਦੀਆਂ ਹਦਾਇਤਾਂ ਦੀਆਂ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਾਟਰ ਵਰਕਸ ਦੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24