ਪਿੰਡ ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਵੱਟੂ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਵੱਟੂ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਵੱਟੂ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਸ਼ਰਧਾ ਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਸਮਾਨਤਾ, ਭਾਈਚਾਰੇ ਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।