ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਮਲੋਟ, 12 ਸਤੰਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਾ ਭਾਈ ਰਵਿੰਦਰ ਸਿੰਘ ਤੇ ਭਾਈ ਗੁਰਜੀਤ ਸਿੰਘ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ।
ਮਲੋਟ, 12 ਸਤੰਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਾ ਭਾਈ ਰਵਿੰਦਰ ਸਿੰਘ ਤੇ ਭਾਈ ਗੁਰਜੀਤ ਸਿੰਘ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਤੇ ਦਵਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਚੜਤ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਮਹੱਤਤਾ ਸੰਬੰਧੀ ਕਥਾ ਸੁਣਾ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰ, ਸੇਵਾਦਾਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।