ਭਾਕਿਯੂ ਏਕਤਾ (ਉਗਰਾਹਾਂ) ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਪ੍ਰਦਰਸ਼ਨ
ਲੰਬੀ, 12 ਸਤੰਬਰ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੱਦੇ ਤਹਿਤ ਅੱਜ ਭਗਵੰਤ ਮਾਨ ਸਰਕਾਰ ਦੀ ਕਿਸਾਨ-ਮਜ਼ਦੂਰ ਮੰਗਾਂ ਸੰਬੰਧੀ ਧਾਰੀ ਚੁੱਪ ਖ਼ਿਲਾਫ਼ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਮੁਕੰਮਲ ਘਿਰਾਓ ਕੀਤਾ ਗਿਆ, ਜਿਸ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਗਈ। ਅੱਜ ਦੇ ਘਿਰਾਓ ਨੂੰ ਭਾਕਿਯੂ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਲਛਮਣ ਸਿੰਘ ਸੇਵੇਵਾਲਾ ਤੋਂ ਇਲਾਵਾ ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ, ਮਲਕੀਤ ਸਿੰਘ ਗੱਗੜ, ਨਿਸ਼ਾਨ ਸਿੰਘ ਕੱਖਾਂਵਾਲੀ, ਮਨੋਹਰ ਸਿੰਘ ਸਿੱਖਵਾਲਾ, ਮਜ਼ਦੂਰ ਆਗੂ ਕਾਲਾ ਸਿੰਘ ਖੂੰਨਣ, ਮਹਿਲਾ ਆਗੂ ਮਾਲਣ ਕੌਰ ਕੋਠਾਗੁਰੂ ਤੇ ਕਰਮਜੀਤ ਕੌਰ ਜਿਉਂਦ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਲੰਬੀ, 12 ਸਤੰਬਰ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੱਦੇ ਤਹਿਤ ਅੱਜ ਭਗਵੰਤ ਮਾਨ ਸਰਕਾਰ ਦੀ ਕਿਸਾਨ-ਮਜ਼ਦੂਰ ਮੰਗਾਂ ਸੰਬੰਧੀ ਧਾਰੀ ਚੁੱਪ ਖ਼ਿਲਾਫ਼ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਮੁਕੰਮਲ ਘਿਰਾਓ ਕੀਤਾ ਗਿਆ, ਜਿਸ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਗਈ। ਅੱਜ ਦੇ ਘਿਰਾਓ ਨੂੰ ਭਾਕਿਯੂ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਲਛਮਣ ਸਿੰਘ ਸੇਵੇਵਾਲਾ ਤੋਂ ਇਲਾਵਾ ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ, ਮਲਕੀਤ ਸਿੰਘ ਗੱਗੜ, ਨਿਸ਼ਾਨ ਸਿੰਘ ਕੱਖਾਂਵਾਲੀ, ਮਨੋਹਰ ਸਿੰਘ ਸਿੱਖਵਾਲਾ, ਮਜ਼ਦੂਰ ਆਗੂ ਕਾਲਾ ਸਿੰਘ ਖੂੰਨਣ, ਮਹਿਲਾ ਆਗੂ ਮਾਲਣ ਕੌਰ ਕੋਠਾਗੁਰੂ ਤੇ ਕਰਮਜੀਤ ਕੌਰ ਜਿਉਂਦ ਆਦਿ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਖੇਤੀਬਾੜੀ ਮੰਤਰੀ ਵਲੋਂ ਜਥੇਬੰਦੀਆਂ ਨਾਲ ਵਾਰ-ਵਾਰ ਸਮਝੌਤੇ ਕਰਕੇ ਕੇਸ ਵਾਪਸ ਲੈਣ ਤੇ ਖੇਤੀ ਨੀਤੀ ਲਾਗੂ ਕਰਨ ਸਮੇਤ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਲਿਆ ਕੇ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਤੇ ਦੇਸ਼ ਦੇ ਹਿੱਤਾਂ ਨਾਲ ਗੱਦਾਰੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ‘ਆਪ’ ਸਰਕਾਰ ਚੋਣ ਗਾਰੰਟੀ ਅਨੁਸਾਰ ਲੋਕ ਪੱਖੀ ਖੇਤੀ ਨੀਤੀ ਲਾਗੂ ਕਰਨ, ਅਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਸੂਦਖੋਰੀ ਨੂੰ ਨੱਥ ਮਾਰਦਾ ਕਰਜ਼ਾ ਕਾਨੂੰਨ ਬਣਾਉਣ, ਪਾਣੀ ਸੰਕਟ ਦੇ ਹੱਲ ਲਈ ਖੇਤੀ ਵਿਭਿੰਨਤਾ ਲਿਆਉਣ, ਦਰਿਆਵਾਂ ਤੇ ਨਹਿਰਾਂ ਦੇ ਪਾਣੀ ਨੂੰ ਦੂਸ਼ਿਤ ਕਰ ਰਹੇ ਵੱਡੇ ਸਨਅਤਕਾਰਾਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਕਿਸਾਨ-ਮਜ਼ਦੂਰ ਲਹਿਰ ਨੂੰ ਆਗੂ ਰਹਿਤ ਕਰਨ ਦੇ ਖੋਟੇ ਮਨਸੂਬਿਆਂ ਤਹਿਤ ਹੀ ਵਾਰ-ਵਾਰ ਕੀਤੇ ਵਾਅਦਿਆਂ ਅਨੁਸਾਰ ਅੰਦੋਲਨਾਂ ਦੌਰਾਨ ਮਜ਼ਦੂਰਾਂ ਤੇ ਕਿਸਾਨਾਂ ’ਤੇ ਬਣੇ ਕੇਸ ਵਾਪਸ ਨਹੀਂ ਲੈ ਰਹੀ। ਇਸ ਇਕੱਠ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੀਆਂ ਡਟਵਾਂ ਸਮਰਥਨ ਕਰਦਿਆਂ ਸਭਨਾਂ ਅਦਾਰਿਆਂ ’ਚ ਠੇਕਾ ਭਰਤੀ ਨੀਤੀ ਰੱਦ ਕਰਕੇ ਪੱਕੀ ਭਰਤੀ ਦੀ ਨੀਤੀ ਲਾਗੂ ਕਰਨ, ਮੁਲਾਜ਼ਮਾਂ ਦਾ ਡੀ.ਏ. ਜਾਰੀ ਕਰਨ ਤੇ ਵੱਖ-ਵੱਖ ਵਿਭਾਗਾਂ ਵਿਚ ਖ਼ਾਲੀ ਪਈਆਂ ਪੋਸਟਾਂ ਭਰਨ ਦੀ ਮੰਗ ਵੀ ਕੀਤੀ। ਇਸ ਮੌਕੇ ਜਗਦੇਵ ਸਿੰਘ ਜੋਗੇਵਾਲਾ, ਜਸਪਾਲ ਸਿੰਘ ਕੋਠਾਗੁਰੂ, ਅਵਤਾਰ ਸਿੰਘ ਪੂਹਲਾ, ਨਿਗੌਰਾ ਸਿੰਘ ਮਾਨ, ਅਮਨਦੀਪ ਸਿੰਘ ਚਾਉਂਕੇ, ਸਿਕੰਦਰ ਸਿੰਘ ਘੁੰਮਣ, ਆਦਰਸ਼ ਸਕੂਲ ਚਾਉਂਕੇ ਦੇ ਆਗੂ ਸੰਦੀਪ ਸਿੰਘ ਰੜ੍ਹ ਨੇ ਸੰਬੋਧਨ ਕੀਤਾ।