14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

6.98 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕੋਟਕਪੂਰਾ, 13 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਇਕ ਨੌਜਵਾਨ ਨੂੰ 6. 98 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਕੋਟਕਪੂਰਾ, 13 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਇਕ ਨੌਜਵਾਨ ਨੂੰ 6.98 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਰਿਕਾਰਡ ਅਨੁਸਾਰ ਸਬ-ਇੰਸਪੈਕਟਰ ਸੁਖਮੀਤ ਸਿੰਘ ਪੁਲਿਸ ਪਾਰਟੀ ਸਮੇਤ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੇਨ ਜੀ.ਟੀ. ਰੋਡ ਤੋਂ ਲਿੰਕ ਰੋਡ ਰਾਹੀਂ ਪਿੰਡ ਵਾਂਦਰ ਜਟਾਣਾ ਵੱਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਪਿੰਡ ਵਾਂਦਰ ਜਟਾਣਾ ਦੀ ਹੱਦ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਮੁਤਾਬਿਕ ਨੌਜਵਾਨ ਦੀ ਉਮਰ ਕਰੀਬ 23- 24 ਸਾਲ, ਕੱਦ ਲਗਪਗ 5 ਫੁੱਟ 7-8 ਇੰਚ, ਰੰਗ ਸਾਂਵਲਾ ਅਤੇ ਉਸ ਨੇ ਲਾਲ ਰੰਗ ਦੀ ਟੀ-ਸ਼ਰਟ ਤੇ ਮੁੰਗੀਆ ਰੰਗ ਦੀ ਲੋਅਰ ਪਾਈ ਹੋਈ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 6.98 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਹਸਪਤਾਲ ’ਚ ਵੈਂਟੀਲੇਟਰ ਸਹੂਲਤ ਲਈ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ ਪੰਜਾਬ :ਅਰਸ਼ ਸੱਚਰ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਵਿਸ਼ਾਲ ਰੈਲੀ ਅੱਜ ਪੁਰਾਣੀ ਰੰਜਿਸ਼ ਕਾਰਨ ਡਰਾਈਵਰ ਦੀ ਕੁੱਟਮਾਰ ਕਰਨ ’ਤੇ ਮਾਮਲਾ ਦ...
Ad Position 24