13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਸਪਲਾਈ ਪੂਰੀ ਨਾ ਮਿਲਣ ਦੇ ਵਿਰੋਧ ’ਚ ਮਹਿਕਮੇ ਦੇ ਦਫ਼ਤਰਾਂ ਅੱਗੇ ਧਰਨੇ ਅੱਜ

ਮਾਨਸਾ, 13 ਸਤੰਬਰ (ਰਾਵਿੰਦਰ ਸਿੰਘ ਰਵੀ)- ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਗੁਰਦੁਆਰਾ ਸਾਹਿਬ ਫਫੜੇ ਭਾਈਕੇ ਵਿਖੇ ਹੋਈ। ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਰੂਪ ਸਿੰਘ ਢਿੱਲੋਂ ਨੇ ਦੱਸਿਆ ਕਿ ਮੋਰਚੇ ਦੇ ਸੱਦੇ ’ਤੇ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੇ ਰੋਸ ’ਚ 14 ਸਤੰਬਰ ਨੂੰ ਮਾਨਸਾ ਤੇ ਬੁਢਲਾਡਾ ਵਿਖੇ ਪਾਵਰਕਾਮ ਦੇ ਨਿਗਰਾਨ ਇੰਜੀਨੀਅਰਾਂ ਦੇ ਦਫ਼ਤਰਾਂ ਅੱਗੇ ਧਰਨੇ ਲਗਾਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਾਨਸਾ, 13 ਸਤੰਬਰ (ਰਾਵਿੰਦਰ ਸਿੰਘ ਰਵੀ)- ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਗੁਰਦੁਆਰਾ ਸਾਹਿਬ ਫਫੜੇ ਭਾਈਕੇ ਵਿਖੇ ਹੋਈ। ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਰੂਪ ਸਿੰਘ ਢਿੱਲੋਂ ਨੇ ਦੱਸਿਆ ਕਿ ਮੋਰਚੇ ਦੇ ਸੱਦੇ ’ਤੇ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੇ ਰੋਸ ’ਚ 14 ਸਤੰਬਰ ਨੂੰ ਮਾਨਸਾ ਤੇ ਬੁਢਲਾਡਾ ਵਿਖੇ ਪਾਵਰਕਾਮ ਦੇ ਨਿਗਰਾਨ ਇੰਜੀਨੀਅਰਾਂ ਦੇ ਦਫ਼ਤਰਾਂ ਅੱਗੇ ਧਰਨੇ ਲਗਾਏ ਜਾਣਗੇ। ਉਨ੍ਹਾਂ ਦੋਸ਼ ਲਗਾਇਆ ਕਿ 24 ਘੰਟੇ ਬਿਜਲੀ ਸਪਲਾਈ ਦੇਣ ਦੇ ਦਮਗਜੇ ਮਾਰਨ ਵਾਲੀ ਪੰਜਾਬ ਸਰਕਾਰ ਸਿਰਫ਼ ਦਿਨ ਵੇਲੇ ਵੀ 4 ਘੰਟੇ ਸਪਲਾਈ ਦੇਣ ’ਚ ਫ਼ੇਲ੍ਹ ਸਾਬਤ ਹੋਈ ਹੈ। ਬਿਜਲੀ ਦੇ ਲੰਬੇ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਰੱਖਿਆ ਹੈ ਅਤੇ ਖੇਤਾਂ ’ਚ ਝੋਨਾ ਜੋ ਨਸਾਰੇ ’ਤੇ ਹੈ, ਕੱਟਾਂ ਕਾਰਨ ਪਾਣੀ ਤੋਂ ਬਿਨਾਂ ਸੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਕਾਰਨ ਝੋਨੇ ਦਾ ਝਾੜ ਵੀ ਘਟੇਗਾ ਅਤੇ ਵਧ ਰਹੀ ਗਰਮੀ ਤੇ ਪਾਣੀ ਦੀ ਕਿੱਲਤ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਝੋਨੇ ਨੂੰ ਲੱਗ ਰਹੀਆਂ ਹਨ ਅਤੇ ਉੱਪਰੋਂ ਪੱਤਾ ਲਪੇਟ ਸੁੰਡੀ ਦਾ ਪ੍ਰਕੋਪ ਵੀ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮੇਂ ਸਿਰ ਕੋਲਾ ਨਹੀਂ ਖ਼ਰੀਦਿਆ, ਦੀ ਘਾਟ ਕਾਰਨ ਕਈ ਥਰਮਲਾਂ ਦੇ ਯੂਨਿਟ ਬੰਦ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇਕਰ 8 ਘੰਟੇ ਰੋਜ਼ਾਨਾ ਨਿਰਵਿਘਨ ਬਿਜਲੀ ਸਪਲਾਈ ਚਾਲੂ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਗੁਰਨਾਮ ਸਿੰਘ ਭੀਖੀ, ਰਾਮਫਲ ਸਿੰਘ ਚੱਕ ਅਲੀਸ਼ੇਰ, ਪਰਸ਼ੋਤਮ ਸਿੰਘ ਗਿੱਲ, ਨਿਰਮਲ ਸਿੰਘ ਝੰਡੂਕੇ, ਦਰਸ਼ਨ ਸਿੰਘ ਜਟਾਣਾ, ਕੁਲਦੀਪ ਸਿੰਘ ਚੱਕ ਭਾਈਕੇ, ਅਮਰੀਕ ਸਿੰਘ ਫਫੜੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸਿੱਧੂ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਚੁਣੇ ਜਾਣ ’ਤੇ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਬਿਜਲੀ ਕਟੌਤੀ ਤੋਂ ਤੰਗ ਕਿਸਾਨਾਂ ਦਾ ਫਿਰ ਸੜਕ ’ਤੇ ਹੱਲਾ ਮੰਡੀ ਕਲਾਂ ਵਿਖੇ ਰਾਮਪੁਰਾ - ਦਮਦਮਾ ਰੋਡ ਜਾਮ
Ad Position 24