ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੈਂਗਸਟਰਵਾਦ ਦੇ ਸਾਏ ਹੇਠ ਲੰਘ ਰਹੇ ਪੰਜਾਬ ਨੂੰ ਇਕ ਸਥਿਰ ਤੇ ਮਜ਼ਬੂਤ ਸਰਕਾਰ ਦੀ ਲੋੜ-ਅਰਵਿੰਦ ਖੰਨਾ <br/>

Ad Position 21
No active advertisement
ਅਜੀਤ ਡੈਸਕ 01-01-2026
ਸੰਗਰੂਰ, 31 ਦਸੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਕਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦਾ ਸ਼ੋ੍ਰਮਣੀ ਅਕਾਲੀ ਦਲ ਨਾਲ ਗੱਠਜੋੜ ਹੋਣਾ ਸਮੇਂ ਦੀ ਵੱਡੀ ਲੋੜ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਖੰਨਾ ਨੇ ਕਿਹਾ ਕਿ ਇਸ ਗੱਠਜੋੜ ਤੋਂ ਵੀ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਦੋਵਾਂ ਧੜਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵੀ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਪੰਜਾਬ ਦੇ ਜੋ ਹਾਲਾਤ ਬਣਾ ਦਿੱਤੇ ਹਨ ਉਹ ਪਹਿਲਾਂ ਕਦੇ ਵੀ ਨਹੀਂ ਬਣੇ ਇਸ ਲਈ ਸਮੇਂ ਦੀ ਵੱਡੀ ਲੋੜ ਹੈ ਕਿ ਪੰਜਾਬ ਵਿਚ ਇਕ ਸਥਿਰ ਸਰਕਾਰ ਬਣੇ, ਜੋ ਅਕਾਲੀ ਭਾਜਪਾ ਦੇ ਗੱਠਜੋੜ ਨਾਲ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਰੋਜ਼ਾਨਾ ਹੀ ਦਿਨ ਚੜ੍ਹਦਿਆਂ ਸਾਰ ਕਿਸੇ ਨਾ ਕਿਸੇ ਸ਼ਹਿਰ ਜਾਂ ਪਿੰਡ ਵਿਚ ਕਤਲੋਗਾਰਦ ਦੀਆਂ ਖ਼ਬਰਾਂ ਮਿਲਦੀਆਂ ਹਨ ਕਿਉਂਕਿ ਸਰਕਾਰ ਦੀ ਸਿਸਟਮ ਉੱਤੇ ਢਿੱਲੀ ਹੋਈ ਪਕੜ ਦਾ ਮਾੜੇ ਅਨਸਰਾਂ ਵਲੋਂ ਰੱਜ ਕੇ ਫ਼ਾਇਦਾ ਚੁੱਕਿਆ ਜਾ ਰਿਹਾ ਹੈ ਅਤੇ ਵਪਾਰੀਆਂ ਤੋਂ ਲੈ ਕੇ ਖਿਡਾਰੀਆਂ ਤੱਕ ਹਰ ਇਕ ਵਰਗ ਨੂੰ ਗੈਂਗਸਟਰਵਾਦ ਦੇ ਡਰ ਹੇਠ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਖੇਤੀ ਲਈ ਸਾਲ 2025 ਰਿਹਾ ਚੁਣੌਤੀਆਂ ਭਰਪੂਰ <br/> ਅਗਲੀ ਖ਼ਬਰ ਪਾਕਿ ਦੀ ਕੌਮੀ ਅਸੈਂਬਲੀ ਦੇ ਸਪੀਕਰ ਸਾਦਿਕ ਵਲੋਂ ਢਾਕਾ 'ਚ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ <br/>
Ad Position 24
No active advertisement