28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬੀ ਵਾਧੂ ਵਿਸ਼ਾ ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਦੇ ਵੇਰਵੇ ਜਾਰੀ

Ad Position 21
No active advertisement
ਅਜੀਤ ਡੈਸਕ 02-01-2026
ਐੱਸ. ਏ. ਐੱਸ. ਨਗਰ, 1 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ ਦੀ ਚੌਥੀ ਤਿਮਾਹੀ (ਜਨਵਰੀ-2026) ਦੀ ਕਰਵਾਈ ਜਾ ਰਹੀ ਪ੍ਰੀਖਿਆ ਦੇ ਵੇਰਵੇ ਜਾਰੀ ਕਰ ਦਿੱਤੇ ਗਏ ਹਨ | ਬੋਰਡ ਦੀ ਉਪ ਸਕੱਤਰ (ਪ੍ਰੀ-ਦਸਵੀਂ) ਡਾ. ਗੁਰਮੀਤ ਕੌਰ ਵਲੋਂ ਜਾਰੀ ਵੇਰਵਿਆਂ ਅਨੁਸਾਰ ਸਿੱਖਿਆ ਬੋਰਡ ਵਲੋਂ ਪੰਜਾਬੀ ਵਾਧੂ ਵਿਸ਼ਾ ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਦੇ ਪ੍ਰੀਖਿਆ ਫਾਰਮ ਬੋਰਡ ਦੀ ਵੈੱਬਸਾਈਟ 'ਤੇ ਅੱਪਲੋਡ ਕਰ ਦਿੱਤੇ ਗਏ ਹਨ, ਜਦਕਿ ਪ੍ਰੀਖਿਆ ਫਾਰਮ ਅਤੇ ਫ਼ੀਸ ਭਰਨ ਦੀ ਆਖ਼ਰੀ ਮਿਤੀ 19 ਜਨਵਰੀ ਐਲਾਨੀ ਗਈ ਹੈ | ਪ੍ਰੀਖਿਆਰਥੀ ਆਪਣੇ ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਮੱੁਖ ਦਫ਼ਤਰ ਵਿਖੇ 22 ਜਨਵਰੀ ਤੱਕ ਜਮ੍ਹਾਂ ਕਰਵਾ ਸਕਦੇ ਹਨ, ਜਦਕਿ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਬੋਰਡ ਦੀ ਵੈੱਬਸਾਈਟ 'ਤੇ 23 ਜਨਵਰੀ ਨੂੰ ਅੱਪਲੋਡ ਕੀਤੇ ਜਾਣਗੇ | ਪੰਜਾਬੀ ਏ ਵਿਸ਼ੇ ਦੀ ਪ੍ਰੀਖਿਆ 29 ਜਨਵਰੀ ਨੂੰ ਅਤੇ ਪੰਜਾਬੀ-ਬੀ ਵਿਸ਼ੇ ਦੀ ਪ੍ਰੀਖਿਆ 30 ਜਨਵਰੀ ਨੂੰ ਕਰਵਾਈ ਜਾਵੇਗੀ | ਬੋਰਡ ਵਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸੰਬੰਧਿਤ ਪ੍ਰੀਖਿਆਰਥੀ ਆਪਣੇ 10ਵੀਂ ਪਾਸ ਦੇ ਅਸਲ ਸਰਟੀਫ਼ਿਕੇਟ, ਫ਼ੋਟੋ ਪਛਾਣ-ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣਗੇ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਮੌਕੇ ਨੈਣਾ ਦੇਵੀ ਮੱਥਾ ਟੇਕਣ ਜਾ ਰਹੇ 3 ਸਕੇ ਪ੍ਰਵਾਸੀ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ <br/> ਅਗਲੀ ਖ਼ਬਰ ਲੁਧਿਆਣਾ ਪੁਲਿਸ ਦੀ ਹਿਰਾਸਤ 'ਚੋਂ ਲੁਟੇਰਾ ਫ਼ਰਾਰ <br/>
Ad Position 24